19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਅੱਜ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ <br/>

Ad Position 21
No active advertisement
ਅਜੀਤ ਡੈਸਕ 21-04-2026
ਐੱਸ. ਏ. ਐੱਸ. ਨਗਰ, 20 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਅੱਜ 21 ਅਪ੍ਰੈਲ ਨੂੰ ਪੂਰਨ ਸ਼ਰਧਾ ਭਾਵਨਾ ਤਹਿਤ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਬੁਲਾਰ ਨੇ ਦੱਸਿਆ ਕਿ ਜਨਮ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਸਾਰਾ ਦਿਨ ਚੱਲਣ ਵਾਲੇ ਧਾਰਮਿਕ ਸਮਾਗਮ ਦੌਰਾਨ ਭਾਈ ਪ੍ਰੇਮ ਸਿੰਘ ਦਾ ਇੰਟਰਨੈਸ਼ਨਲ ਢਾਡੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਗੁਰਮੀਤ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਗੁਰਵੰਤ ਸਿੰਘ ਸ੍ਰੀ ਅੰਮਿ੍ਤਸਰ ਵਾਲੇ, ਭਾਈ ਸੁਖਵਿੰਦਰ ਸਿੰਘ ਸ੍ਰੀ ਅੰਮਿ੍ਤਸਰ ਵਾਲੇ, ਭਾਈ ਬਲਵਿੰਦਰ ਸਿੰਘ ਗੁਰਦੁਆਰਾ ਬਾਉਲੀ ਸਾਹਿਬ ਵਾਲੇ, ਭਾਈ ਮਨਜੋਤ ਸਿੰਘ ਪਟਿਆਲਾ ਵਾਲੇ, ਭਾਈ ਨਿਰਭੈ ਸਿੰਘ ਜਵੱਦੀ ਟਕਸਾਲ ਅਤੇ ਬੀਬੀ ਬਲਜਿੰਦਰ ਕੌਰ ਲੁਧਿਆਣਾ ਵਾਲੇ ਸੰਗਤਾਂ ਨੂੰ ਸਾਰਾ ਦਿਨ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਭਰਾਵਾਂ 'ਤੇ ਕਿ੍ਪਾਨਾਂ ਨਾਲ ਜਾਨਲੇਵਾ ਹਮਲਾ <br/> ਅਗਲੀ ਖ਼ਬਰ ਮੁਹਾਲੀ ਪੁਲਿਸ ਵਲੋਂ 2 ਵਾਹਨ ਚੋਰ ਕਾਬੂ, ਚੋਰੀ ਦੇ ਮੋਟਰਸਾਈਕਲ ਬਰਾਮਦ
Ad Position 24