ਐੱਸ. ਏ. ਐੱਸ. ਨਗਰ, 20 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਥਾਣਾ ਸੋਹਾਣਾ ਦੀ ਪੁਲਿਸ ਨੇ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 2 ਕਿੱਲੋ 680 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਸੋਹਾਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਸਿਮਰਜੀਤ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮ ਵਲੋਂ ਸੈਕਟਰ-78/79 ਮੁਹਾਲੀ ਨੇੜੇ ਨਾਕੇਬੰਦੀ ਦੌਰਾਨ ਇਕ ਮੋਟਰਸਾਈਕਲ 'ਤੇ ਆ ਰਹੇ 2 ਨੌਜਵਾਨਾਂ ਨੂੰ ਰੋਕਿਆ ਗਿਆ | ਇਸ ਦੌਰਾਨ ਮੋਟਰ ਸਾਈਕਲ ਚਾਲਕ ਨੇ ਆਪਣਾ ਨਾਂਅ ਰਾਕੇਸ਼ ਕਸ਼ੱਯਪ ਵਾਸੀ ਸੰਗਮ ਵਿਹਾਰ ਸਾਊਥ ਦਿੱਲੀ ਦੱਸਿਆ ਅਤੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਂਅ ਹਰੀਰਾਜ ਵਾਸੀ ਪਿੰਡ ਕਸਬਾ ਜਾਲੂ ਯੂ. ਪੀ. ਦੱਸਿਆ | ਉਨ੍ਹਾਂ ਦੱਸਿਆ ਕਿ ਰਾਕੇਸ਼ ਕਸ਼ੱਯਪ ਦੀ ਤਲਾਸ਼ੀ ਲੈਣ 'ਤੇ ਉਸ ਦੀ ਡੱਬ ਵਿਚੋਂ 980 ਗ੍ਰਾਮ ਅਫ਼ੀਮ ਬਰਾਮਦ ਹੋਈ ਅਤੇ ਹਰੀਰਾਜ ਦੇ ਪਿੱਠੂ ਬੈਗ ਦੀ ਤਲਾਸ਼ੀ ਕਰਨ 'ਤੇ ਉਸ ਵਿਚੋਂ 1 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਹੋਈ, ਜੋ ਕਿ ਕੁੱਲ ਅਫ਼ੀਮ 2 ਕਿੱਲੋ 680 ਗ੍ਰਾਮ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |