19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਰਾਜ ਸਭਾ ਮੈਂਬਰ ਸੰਧੂ ਅਤੇ ਗੁਰਦਰਸ਼ਨ ਸਿੰਘ ਸੈਣੀ ਵਲੋਂ ਡੇਰਾਬੱਸੀ ਦੀਆਂ ਮੰਡੀਆਂ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 21-04-2026
ਡੇਰਾਬੱਸੀ, 20 ਅਪ੍ਰੈਲ (ਗੁਰਮੀਤ ਸਿੰਘ)-ਡੇਰਾਬੱਸੀ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦਿਆਂ ਅੱਜ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਸਾਂਝੇ ਤੌਰ 'ਤੇ ਡੇਰਾਬੱਸੀ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਦੋਵਾਂ ਆਗੂਆਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਭਰੋਸਾ ਦਿੱਤਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਬੇਮੌਸਮੀ ਬਾਰਿਸ਼ ਕਾਰਨ ਪੰਜਾਬ ਦੇ ਕਿਸਾਨਾਂ ਲਈ ਵੱਡਾ ਸੰਕਟ ਪੈਦਾ ਹੋ ਗਿਆ ਸੀ ਅਤੇ ਜਦੋਂ ਇਹ ਮਾਮਲਾ ਕੇਂਦਰ ਸਰਕਾਰ ਦੇ ਧਿਆਨ 'ਚ ਲਿਆਂਦਾ ਗਿਆ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੁਰੰਤ ਕਾਰਵਾਈ ਕਰਦਿਆਂ ਕਣਕ ਦੀ ਖ਼ਰੀਦ ਲਈ ਲੋੜੀਂਦੀਆਂ ਰਿਆਇਤਾਂ ਜਾਰੀ ਕਰ ਦਿੱਤੀਆਂ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਖ਼ਰੀਦ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਨੂੰ 35,000 ਕਰੋੜ ਰੁ. ਦੀ ਕੈਸ਼ ਕ੍ਰੈਡਿਟ ਲਿਮਟ ਪਹਿਲਾਂ ਹੀ ਜਾਰੀ ਕਰ ਦਿੱਤੀ ਸੀ, ਜਿਸ ਸਦਕਾ ਹੁਣ ਤੱਕ ਸੂਬੇ 'ਚ 39 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ, ਜਦਕਿ 1.22 ਲੱਖ ਤੋਂ ਲੈ ਕੇ 1.25 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਕਰਨਾ ਸਰਕਾਰ ਦਾ ਟੀਚਾ ਹੈ | ਇਸੇ ਦੌਰਾਨ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਸਾਨੀ ਮੁੱਦਿਆਂ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਇਲਾਕੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਹਨ | ਇਸ ਮੌਕੇ ਭਾਜਪਾ ਆਗੂ ਮਿੰਟਾ ਸੈਣੀ, ਗੁਲਜਾਰ ਸਿੰਘ ਟਿਵਾਣਾ, ਮੇਜਰ ਸਿੰਘ ਪਰਾਗਪੁਰ, ਗੁਰਜੰਟ ਸਿੰਘ, ਢੇਰੂ ਨੰਬਰਦਾਰ, ਗੁਰਮੀਤ ਟਿਵਾਣਾ, ਬਾਂਸਲ ਅਤੇ ਰਿੰਕੂ ਜਨਤਪੁਰ ਸਮੇਤ ਵੱਡੀ ਗਿਣਤੀ 'ਚ ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਜੀ.ਆਈ. 'ਚ ਨਿਊਰੋਲੋਜੀ ਅਤੇ ਨਿਊਰੋਸਰਜਰੀ ਵਿਭਾਗਾਂ ਦੀ ਓ.ਪੀ.ਡੀ. ਦਾ ਡਰਾਈ ਰਨ ਰਿਹਾ ਕਾਮਯਾਬ <br/> ਅਗਲੀ ਖ਼ਬਰ ਆਈ. ਸੀ. ਯੂ. 'ਚ ਡਿਊਟੀ ਕਰ ਰਹੀ ਨਰਸਿੰਗ ਅਫ਼ਸਰ ਦੀ ਸ਼ੱਕੀ ਹਾਲਾਤ 'ਚ ਮੌਤ-ਮੋਬਾਈਲ ਗਾਇਬ <br/>
Ad Position 24