19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਡੀ. ਸੀ. ਵਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ 'ਤੇ ਠੀਕ ਕਰਨ ਦੇ ਹੁਕਮ ਜਾਰੀ <br/>

Ad Position 21
No active advertisement
ਅਜੀਤ ਡੈਸਕ 21-04-2026
ਐੱਸ. ਏ. ਐੱਸ. ਨਗਰ, 20 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹੇ ਦੀਆਂ ਸੜਕਾਂ 'ਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜਾਇਜ਼ਾ ਲੈਣ ਡੀ. ਸੀ. ਕੋਮਲ ਮਿੱਤਲ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਮੁਹਾਲੀ ਵਿਖੇ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਸੱਦੀ ਗਈ | ਇਸ ਮੌਕੇ ਡੀ. ਸੀ. ਨੇ ਜ਼ਿਲ੍ਹੇ 'ਚ ਪਛਾਣੇ ਗਏ 93 ਬਲੈਕ ਸਪਾਟਾਂ 'ਚੋਂ 57 ਦੇ ਸੁਧਾਰ 'ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਸੰਬੰਧਿਤ ਵਿਭਾਗਾਂ ਅਤੇ ਏਜੰਸੀਆਂ ਨੂੰ ਬਾਕੀ ਸਥਾਨਾਂ ਨੂੰ ਵੀ ਤਰਜ਼ੀਹੀ ਆਧਾਰ 'ਤੇ ਜਲਦ ਤੋਂ ਜਲਦ ਠੀਕ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਨ੍ਹਾਂ ਬਲੈਕ ਸਪਾਟਾਂ 'ਤੇ ਅਸਥਾਈ ਉਪਾਅ ਕੀਤੇ ਗਏ ਹਨ, ਉਨ੍ਹਾਂ ਨੂੰ ਵੀ ਜਲਦ ਹੀ ਸਥਾਈ ਤੌਰ 'ਤੇ ਠੀਕ ਕੀਤਾ ਜਾਵੇਗਾ | ਉਨ੍ਹਾਂ ਨੈਸ਼ਨਲ ਹਾਈਵੇ ਅਥਾਰਟੀ, ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ), ਨਗਰ ਨਿਗਮ ਮੁਹਾਲੀ, ਲੋਕ ਨਿਰਮਾਣ ਵਿਭਾਗ (ਪੀ. ਡਬਲਿਊ. ਡੀ.) ਅਤੇ ਨਗਰ ਕੌਂਸਲਾਂ ਨੂੰ ਬਲੈਕ ਸਪਾਟਾਂ ਦੀ ਦਰੁਸਤੀ ਨੂੰ ਤਰਜੀਹ ਦੇਣ ਦੇ ਹੁਕਮ ਵੀ ਦਿੱਤੇ | ਇਸੇ ਦੌਰਾਨ ਡੀ. ਸੀ. ਨੇ ਗਮਾਡਾ ਅਧਿਕਾਰੀਆਂ ਨੂੰ ਚੱਲ ਰਹੇ ਰੋਟਰੀ (ਨਵੇਂ ਚੌਕਾਂ) ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਲਈ ਕਿਹਾ, ਜਿਸ ਨਾਲ ਆਵਾਜਾਈ ਨਿਰਵਿਘਨ ਹੋਵੇਗੀ | ਨਗਰ ਨਿਗਮ ਵਲੋਂ ਡਿਵਾਈਡਰਾਂ 'ਚ ਗਰਿੱਲਾਂ ਲਗਾਏ ਜਾਣ ਦੇ ਕੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਰਸਤਿਆਂ ਰਾਹੀਂ ਲੋਕਾਂ ਨੂੰ ਸੜਕ ਪਾਰ ਕਰਨ ਤੋਂ ਰੋਕਣ ਲਈ ਇਹ ਕਦਮ ਲਾਭਦਾਇਕ ਹੈ | ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਨੋ-ਪਾਰਕਿੰਗ ਬੋਰਡ, ਗਤੀ ਸੀਮਾ ਬੋਰਡ, ਜ਼ੈਬਰਾ ਕ੍ਰਾਸਿੰਗ ਨਿਸ਼ਾਨ, ਸਪੀਡ ਟੇਬਲ ਮਾਰਕਿੰਗ ਅਤੇ ਟ੍ਰੈਫ਼ਿਕ ਲਾਈਟਾਂ ਦੀ ਕਾਰਜਸ਼ੀਲਤਾ ਯਕੀਨੀ ਬਣਾਈ ਜਾਵੇ | ਇਸ ਤੋਂ ਬਾਅਦ ਡੀ. ਸੀ. ਨੇ 'ਸੇਫ਼ ਸਕੂਲ ਵਾਹਨ' ਮੁਹਿੰਮ ਤਹਿਤ ਸਕੂਲੀ ਬੱਸਾਂ ਦੀ ਨਿਯਮਿਤ ਜਾਂਚ 'ਤੇ ਵੀ ਜ਼ੋਰ ਦਿੱਤਾ | ਮੀਟਿੰਗ 'ਚ ਡੀ. ਐਸ. ਪੀ. (ਟ੍ਰੈਫ਼ਿਕ) ਕਰਨੈਲ ਸਿੰਘ, ਸਹਾਇਕ ਟਰਾਂਸਪੋਰਟ ਅਧਿਕਾਰੀ ਰੋਹਿਤ ਗਰਗ ਅਤੇ ਐਨ. ਜੀ. ਓ. ਅਵੋਆਇਡ ਐਕਸੀਡੈਂਟ ਦੇ ਹਰਪ੍ਰੀਤ ਸਿੰਘ ਸਮੇਤ ਗਮਾਡਾ, ਪੀ. ਡਬਲਿਊ. ਡੀ. ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ ਆਗਮਨ ਪੁਰਬ ਸੰਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਕੀਰਤਨ ਸਮਾਗਮ 26 ਨੂੰ <br/> ਅਗਲੀ ਖ਼ਬਰ ਵਾਰਡਬੰਦੀ ਦਾ ਕਮਾਲ-ਇਕ ਪਰਿਵਾਰ ਦੀਆਂ ਵੋਟਾਂ 5 ਵਾਰਡਾਂ 'ਚ ਪਾਈਆਂ
Ad Position 24