11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

10 ਕਿੱਲੋ 370 ਗ੍ਰਾਮ ਭੁੱਕੀ ਸਮੇਤ ਨਸ਼ਾ ਤਸਕਰ ਕਾਬੂ <br/>

Ad Position 21
No active advertisement
ਅਜੀਤ ਡੈਸਕ 22-04-2026
ਪੰਚਕੂਲਾ, 21 ਅਪ੍ਰੈਲ (ਕਪਿਲ)-ਪੰਚਕੂਲਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਸੈਕਟਰ-19 ਦੀ ਟੀਮ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਥਾਣਾ ਪਿੰਜੌਰ ਖੇਤਰ 'ਚੋਂ ਇਕ ਮੁਲਜ਼ਮ ਨੂੰ ਕਰੀਬ 10 ਕਿੱਲੋ 379 ਗ੍ਰਾਮ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਮਾਮਲੇ ਦੀ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਰਾਜਸਥਾਨ ਤੋਂ ਨਸ਼ੀਲਾ ਪਦਾਰਥ ਲਿਆ ਕੇ ਪਿੰਜੌਰ ਅਤੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਇਲਾਕਿਆਂ 'ਚ ਸਪਲਾਈ ਕਰਦਾ ਸੀ | ਪੁਲਿਸ ਹੁਣ ਪੂਰੇ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏ. ਸੀ. ਪੀ. ਕ੍ਰਾਈਮ ਅਰਵਿੰਦ ਕੰਬੋਜ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਸੈਕਟਰ-19 ਦੀ ਟੀਮ ਨੇ ਇੰਚਾਰਜ ਮੁਕੇਸ਼ ਸੈਣੀ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪਿੰਜੌਰ ਖੇਤਰ ਦੇ ਪਿੰਡ ਕੀਰਤਪੁਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਉਰਫ਼ ਗੁਰੀ ਨੂੰ ਪਿੰਡ ਕੀਰਤਪੁਰ ਨੇੜਿਓਾ ਦਰਿਆ ਦੇ ਪੁਲ ਹੇਠੋਂ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲ ਮੌਜੂਦ ਪਲਾਸਟਿਕ ਦੇ ਥੈਲੇ 'ਚੋਂ ਕੁੱਲ 10 ਕਿੱਲੋ 370 ਗ੍ਰਾਮ ਭੁੱਕੀ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਪਿੰਜੌਰ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 15 ਅਧੀਨ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਸ ਨੂੰ 6 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਆਸ ਹੈ |

Ad Position 22
No active advertisement
ਪਿਛਲੀ ਖ਼ਬਰ ਮੇਅਰ ਨੇ ਕੀਤਾ ਸੈਕਟਰ-7, 26 ਅਤੇ ਰਾਇਪੁਰ ਖੁਰਦ ਸਥਿਤ ਐਸ.ਟੀ.ਪੀ ਦਾ ਅਚਨਚੇਤ ਦੌਰਾ <br/> ਅਗਲੀ ਖ਼ਬਰ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ <br/>
Ad Position 24