ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)- 'ਗੈਂਗਸਟਰਾਂ ਤੇ ਵਾਰ' ਦੇ 91ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ 'ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 561 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਮੁਹਿੰਮ ਦੇ 91ਵੇਂ ਦਿਨ ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 281 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 22,886 ਹੋ ਗਈ ਹੈ | ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 61 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ |