ਚੰਡੀਗੜ੍ਹ, 21 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਸਰਵ ਯੂਨੀਅਨ ਵਲੋਂ ਗੁਜਰਾਤ ਹਾਈਕੋਰਟ ਦੀ ਤਰਜ 'ਤੇ ਦਰਜਾ ਤਿੰਨ ਅਤੇ ਦਰਜਾ ਚਾਰ ਮੁਲਾਜ਼ਮ ਬਣਾਉਣ ਦੀ ਰਿਟ ਪਟੀਸ਼ਨ ਪ੍ਰਤੀ ਫੈਸਲੇ ਤੋਂ ਉਤਸ਼ਾਹਿਤ ਹੋਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਦੇ ਡਾਇਰੈਕਟਰ ਨੂੰ ਨੋਟਿਸ ਜਾਰੀ ਕਰਕੇ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਜਵਾਬ ਮੰਗਿਆ ਗਿਆ ਹੈ ਜਿਸ ਤੋਂ ਸਹਿਜੇ ਹੀ ਆਸ ਬੱਝੀ ਹੈ ਕਿ ਯੂਨੀਅਨ ਦੇ ਹੱਕ 'ਚ ਨਤੀਜੇ ਸਾਹਮਣੇ ਆ ਸਕਦੇ ਹਨ | ਉਨ੍ਹਾਂ ਕਿਹਾ ਕਿ ਕਿੰਨੇ ਸਮੇਂ ਵਿਚ ਉਹ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਨੂੰ ਘੱਟੋ ਘੱਟ ਉਜਰਤ ਦੇ ਦਾਇਰ ਅਧੀਨ ਲਿਆ ਕੇ, ਦਰਜਾ ਤਿੰਨ ਅਤੇ ਦਰਜਾ ਚਾਰ ਮੁਲਾਜ਼ਮ ਐਲਾਨ ਕੇ ਬਣਦੀ ਰਾਸ਼ੀ ਤੈਅ ਕੀਤੀ ਗਈ ਹੈ |