10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜਸਟਿਸ ਸਵਰਨ ਕਾਂਤਾ ਸ਼ਰਮਾ ਖ਼ਿਲਾਫ਼ ਰਿਕਿਊਜ਼ਲ ਦੀ ਮੰਗ ਕਰਨਾ ਧਿਆਨ ਭਟਕਾਉਣ ਦੀ ਕੋਸ਼ਿਸ਼– ਮਨੋਰੰਜਨ ਕਾਲੀਆ <br/>

Ad Position 21
No active advertisement
ਅਜੀਤ ਡੈਸਕ 22-04-2026
ਚੰਡੀਗੜ੍ਹ, 21 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) – ਦਿੱਲੀ ਹਾਈ ਕੋਰਟ ਵਲੋਂ 'ਆਪ' ਸੰਯੋਜਕ ਅਰਵਿੰਦ ਕੇਜਰੀਵਾਲ ਨਾਲ ਜੁੜੀ ਅਰਜ਼ੀ ਖ਼ਾਰਜ ਕੀਤੇ ਜਾਣ ਮਗਰੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਹੈ ਕਿ ਇਹ ਫੈਸਲਾ ਨਿਆਂਇਕ ਪ੍ਰਣਾਲੀ ਦੀ ਮਜ਼ਬੂਤੀ ਨੂੰ ਦਰਸਾਉਂਦਾ ਹੈ ਅਤੇ ਕਾਨੂੰਨੀ ਪ੍ਰਕਿਰਿਆ ਤੋਂ ਬਚਣ ਦੀ ਹਰ ਕੋਸ਼ਿਸ਼ ਨੂੰ ਨਕਾਰਦਾ ਹੈ | ਉਨ੍ਹਾਂ ਕਿਹਾ ਕਿ ਅਦਾਲਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਵੀ ਤਰ੍ਹਾਂ ਦਾ ਦਬਾਅ ਜਾਂ ਤਕਨੀਕੀ ਹਥਕੰਡੇ ਨਿਆਂ ਦੇ ਰਸਤੇ 'ਚ ਕਬੂਲ ਨਹੀਂ ਹਨ | ਕਾਲੀਆ ਨੇ ਕਿਹਾ ਕਿ ਇੱਕ ਸਾਬਕਾ ਆਈ.ਆਰ.ਐਸ ਅਧਿਕਾਰੀ ਹੋਣ ਦੇ ਨਾਤੇ ਅਰਵਿੰਦ ਕੇਜਰੀਵਾਲ ਨੂੰ ਕਾਨੂੰਨੀ ਪ੍ਰਕਿਰਿਆ ਅਤੇ ਨਿਆਂ ਪ੍ਰਣਾਲੀ ਦੀ ਗੰਭੀਰਤਾ ਦੀ ਪੂਰੀ ਸਮਝ ਹੋਣੀ ਚਾਹੀਦੀ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਵਲੋਂ ਜਸਟਿਸ ਸਵਰਨ ਕਾਂਤਾ ਸ਼ਰਮਾ ਖ਼ਿਲਾਫ਼ ਰਿਕਿਊਜ਼ਲ ਦੀ ਮੰਗ ਕਰਨਾ ਸਿਰਫ਼ ਮਾਮਲੇ ਨੂੰ ਲੰਬਾ ਖਿੱਚਣ ਅਤੇ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਵਲੋਂ ਅਕਸਰ ਮੀਡੀਆ ਰਾਹੀਂ ਦਬਾਅ ਬਣਾਉਣ ਦੀ ਰਾਜਨੀਤੀ ਕੀਤੀ ਜਾਂਦੀ ਹੈ, ਪਰ ਅਦਾਲਤ ਨੇ ਇਸ ਤਰ੍ਹਾਂ ਦੇ ਹਥਕੰਡਿਆਂ ਨੂੰ ਸਖ਼ਤੀ ਨਾਲ ਨਕਾਰ ਦਿੱਤਾ ਹੈ |


Ad Position 22
No active advertisement
ਪਿਛਲੀ ਖ਼ਬਰ ਫਿਜ਼ੀਕਸਵਾਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. 10ਵੀਂ ਦੀਆਂ ਪ੍ਰੀਖਿਆਵਾਂ 2026 'ਚ ਰਿਕਾਰਡ ਸਫਲਤਾ ਪ੍ਰਾਪਤ ਕੀਤੀ... ਅਗਲੀ ਖ਼ਬਰ 'ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ' ਦੇ ਮੈਂਬਰ ਆਏ ਫੈਸਲੇ ਤੋਂ ਉਤਸ਼ਾਹਿਤ- ਛੀਨਾ
Ad Position 24