10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮਹਿਲਾ ਰਾਖਵਾਂਕਰਨ ਮੁੱਦੇ 'ਤੇ ਭਾਜਪਾ ਦਾ ਦੋਹਰਾ ਚਿਹਰਾ ਬੇਨਕਾਬ- ਕੁਮਾਰੀ ਸ਼ੈਲਜਾ <br/>

Ad Position 21
No active advertisement
ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਉਨ੍ਹਾਂ ਨਾਲ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ. ਲੱਕੀ ਤੇ ਹੋਰ ਮਹਿਲਾਂ ਵਰਕਰ | ਸਵੀਰ : ਕਮਲਜੀਤ ਸਿੰਘ <br/> 22-04-2026
ਚੰਡੀਗੜ੍ਹ, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਲਾ ਰਾਖਵਾਂਕਰਨ ਬਿੱਲ ਦੇ ਮੁੱਦੇ 'ਤੇ ਭਾਜਪਾ ਦੀ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ | ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੁਮਾਰੀ ਸ਼ੈਲਜਾ ਨੇ ਭਾਰਤੀ ਜਨਤਾ ਪਾਰਟੀ 'ਤੇ ਮਹਿਲਾ ਰਾਖਵਾਂਕਰਨ ਮਸਲੇ 'ਤੇ ਦੇਸ਼ ਭਰ 'ਚ ਇਕ ਭਰਮ ਫੈਲਾਉਣ ਦਾ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਮਹਿਲਾ ਰਾਖਵਾਂਕਰਨ ਮੁੱਦੇ 'ਤੇ ਭਾਜਪਾ ਦਾ ਦੋਹਰਾ ਚਿਹਰਾ ਪੂਰੀ ਤਰਾਂ ਬੇਨਕਾਬ ਹੋ ਗਿਆ ਹੈ ਅਤੇ ਹੁਣ ਬਿਨਾ ਸ਼ਰਤ ਮਹਿਲਾ ਰਾਖਵਾਂਕਰਨ ਨੂੰ ਤੁਰੰਤ ਲਾਗੂ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਾਲ 2023 ਵਿਚ ਸੰਸਦ ਅੰਦਰ ਮਹਿਲਾ ਰਾਖਵਾਂਕਰਨ ਬਿੱਲ ਪਾਸ ਕੀਤਾ ਗਿਆ ਸੀ ਜਿਸ ਨੂੰ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਧਿਰਾਂ ਨੇ ਪੂਰਾ ਸਮਰਥਨ ਦਿੱਤਾ ਸੀ ਪਰ ਇਸ ਦੇ ਬਾਵਜੂਦ ਭਾਜਪਾ ਸਰਕਾਰ ਨੇ ਆਪਣੀਆਂ ਰਾਜਨੀਤਿਕ ਇੱਛਾਵਾਂ ਨੂੰ ਪੂਰਾ ਕਰਨ ਲਈ ਪਿਛਲੇ ਦਰਵਾਜ਼ੇ ਰਾਹੀਂ ਸੰਸ਼ੋਧਨ ਲਿਆਉਣ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਵਿਰੋਧੀ ਧਿਰਾਂ ਨੇ ਗੰਭੀਰ ਇਤਰਾਜ਼ ਕੀਤਾ | ਕੁਮਾਰੀ ਸ਼ੈਲਜਾ ਨੇ ਕਿਹਾ ਕਿ ਬਿਨਾ ਕਿਸੇ ਵਿਸਤਿ੍ਤ ਚਰਚਾ ਅਤੇ ਸਹਿਮਤੀ ਦੇ ਇਹ ਸੰਸ਼ੋਧਨ ਲਿਆਇਆ ਗਿਆ, ਜੋ ਲੋਕਤੰਤਰਿਕ ਪਰੰਪਰਾਵਾਂ ਦੇ ਖ਼ਿਲਾਫ਼ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸੰਸ਼ੋਧਨ ਲਿਆਉਣ ਤੋਂ ਠੀਕ ਪਹਿਲਾਂ 2023 ਦੇ ਮਹਿਲਾ ਰਿਜ਼ਰਵੇਸ਼ਨ ਐਕਟ ਦੀ ਨੋਟੀਫ਼ਿਕੇਸ਼ਨ ਜਾਰੀ ਕਰਨਾ ਭਾਜਪਾ ਦੀ ਨੀਅਤ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ | ਉਨ੍ਹਾਂ ਕਿਹਾ ਕਿ Tਇਹ ਸਪਸ਼ਟ ਹੈ ਕਿ ਭਾਜਪਾ ਮਹਿਲਾ ਰਿਜ਼ਰਵੇਸ਼ਨ ਦੇ ਨਾਮ 'ਤੇ ਸਸਤੀ ਅਤੇ ਮੌਕਾਪ੍ਰਸਤ ਰਾਜਨੀਤੀ ਕਰ ਰਹੀ ਹੈ | ਜਦੋਂ ਉਨ੍ਹਾਂ ਦੀਆਂ ਚਾਲਾਂ ਕਾਮਯਾਬ ਨਹੀਂ ਹੋਈਆਂ, ਤਾਂ ਉਨ੍ਹਾਂ ਨੇ ਵਿਰੋਧੀ ਧਿਰ 'ਤੇ ਬੇਬੁਨਿਆਦ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ |
ਪ੍ਰਧਾਨ ਮੰਤਰੀ ਵਲੋਂ ਦੇਸ਼ ਨੂੰ ਸੰਬੋਧਨ ਦੌਰਾਨ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ 'ਤੇ ਇਤਰਾਜ਼ ਜਤਾਉਂਦਿਆਂ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਇਹ ਲੋਕਤੰਤਰਿਕ ਮਰਿਆਦਾ ਦੇ ਖ਼ਿਲਾਫ਼ ਹੈ, ਕਿਉਂਕਿ ਪ੍ਰਧਾਨ ਮੰਤਰੀ ਦਾ ਦੇਸ਼ ਨੂੰ ਸੰਬੋਧਨ ਗੰਭੀਰ ਰਾਸ਼ਟਰੀ ਮਸਲਿਆਂ ਲਈ ਹੁੰਦਾ ਹੈ, ਨਾ ਕਿ ਰਾਜਨੀਤਿਕ ਵਿਰੋਧੀਆਂ ਨੂੰ ਕੋਸਣ ਲਈ | ਇਸ ਮੌਕੇ 'ਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ. ਲੱਕੀ ਵੀ ਮੌਜੂਦ ਸਨ |


Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ, ਡੇਰਾਬੱਸੀ ਤੇ ਲਾਲੜੂ ਦੀ ਵਾਰਡਬੰਦੀ ਤੇ ਵੋਟਰ ਲਿਸਟਾਂ 'ਚ ਗੜਬੜੀਆਂ <br/> ਅਗਲੀ ਖ਼ਬਰ ਨਗਰ ਨਿਗਮ ਆਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ <br/>
Ad Position 24