25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪਿੰਡ ਮੀਰਪੁਰ ਨੂੰ ਅੱਜ ਵੀ ਨਹੀਂ ਮਿਲੀ ਗੰਦਗੀ ਤੋਂ ਨਿਜ਼ਾਤ

Ad Position 21
No active advertisement
ਅਜੀਤ ਡੈਸਕ 23-04-2026
ਡੇਰਾਬੱਸੀ, 22 ਅਪ੍ਰੈਲ (ਗੁਰਮੀਤ ਸਿੰਘ)-ਡੇਰਾਬੱਸੀ ਦੇ ਵਾ. ਨੰ. 3 ਅਤੇ 4 'ਚ ਤਹਿਤ ਪੈਂਦੇ ਪਿੰਡ ਮੀਰਪੁਰ ਦੀਆਂ ਗਲੀਆਂ ਸੀਵਰੇਜ ਦੇ ਦੂਸ਼ਿਤ ਪਾਣੀ ਨਾਲ ਭਰੀ ਪਈਆਂ ਹਨ | ਇੱਥੋਂ ਦੇ ਵਸਨੀਕ ਨਰਕ ਵਰਗੇ ਮਾਹੌਲ 'ਚ ਰਹਿਣ ਲਈ ਮਜ਼ਬੂਰ ਹਨ, ਜਿਸ ਕਾਰਨ ਉਨ੍ਹਾਂ ਅੰਦਰ ਡੇਰਾਬੱਸੀ ਨਗਰ ਕੌਂਸਲ ਅਤੇ ਸਰਕਾਰ ਖ਼ਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ | ਗਲੀਆਂ 'ਚ ਆਪਣੇ ਪੱਧਰ 'ਤੇ ਸਫ਼ਾਈ ਕਰਦੀਆਂ ਔਰਤਾਂ ਨੇ ਦੱਸਿਆ ਕਿ ਸਿਆਸੀ ਆਗੂ ਅਤੇ ਉਨ੍ਹਾਂ ਦੇ ਚਮਚੇ ਸਿਰਫ਼ ਵੋਟਾਂ ਮੰਗਣ ਲਈ ਹੀ ਪਿੰਡ 'ਚ ਆਉਂਦੇ ਹਨ | ਉਨ੍ਹਾਂ ਕਿਹਾ ਕਿ ਲਗਭਗ 11 ਸਾਲ ਪਹਿਲਾਂ ਮੀਰਪੁਰ ਨੂੰ ਨਗਰ ਕੌਂਸਲ 'ਚ ਸ਼ਾਮਿਲ ਕਰਦਿਆਂ ਸ਼ਹਿਰ ਵਰਗੀਆਂ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ | ਉਨ੍ਹਾਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਹੋਰ ਸਹੂਲਤਾਂ ਤਾਂ ਦੂਰ ਦੀ ਗੱਲ, ਇਥੇ ਤਾਂ ਗਲੀਆਂ-ਨਾਲੀਆਂ ਨੂੰ ਸਾਫ਼ ਕਰਨ ਲਈ ਕੋਈ ਨਹੀਂ ਆਉਂਦਾ | ਉਨ੍ਹਾਂ ਦੱਸਿਆ ਕਿ ਸੀਵਰੇਜ ਦਾ ਪਾਣੀ ਓਵਰਫਲੋ ਹੋ ਕੇ ਘਰਾਂ ਦੇ ਅੱਗੇ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਗਲੀਆਂ 'ਚੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਅਤੇ ਚਾਰੇ ਪਾਸੇ ਫੈਲੀ ਬਦਬੂ ਕਰਕੇ ਸਾਹ ਲੈਣਾ ਵੀ ਔਖਾ ਹੋ ਗਿਆ ਹੈ | ਕਈ ਔਰਤਾਂ ਨੇ ਵਿਅੰਗ ਕਰਦਿਆਂ ਕਿਹਾ ਕਿ ਘਰਾਂ ਅੰਦਰ ਬੈਠ ਕੇ ਖਾਣਾ-ਪੀਣਾ ਵੀ ਹੁਣ ਤਾਂ ਹਰਾਮ ਹੋ ਗਿਆ ਹੈ | ਇਹ ਸਮੱਸਿਆ ਉਦੋਂ ਤੋਂ ਚੱਲੀ ਆ ਰਹੀ ਹੈ ਜਦੋਂ ਮੀਰਪੁਰ ਸਿਰਫ਼ ਇਕ ਪਿੰਡ ਸੀ ਅਤੇ 11 ਸਾਲਾਂ ਬਾਅਦ ਵੀ ਇਸ ਦੀ ਹਾਲਤ 'ਚ ਕੋਈ ਸੁਧਾਰ ਨਹੀਂ ਹੋਇਆ |
ਹਰ ਪੱਧਰ 'ਤੇ ਫਰਿਆਦ ਕਰਨ ਦੇ ਬਾਵਜੂਦ ਨਹੀਂ ਹੋਈ ਕੋਈ ਸੁਣਵਾਈ
ਔਰਤਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਮੁਹਾਲੀ, ਐਸ. ਡੀ. ਐਮ. ਡੇਰਾਬੱਸੀ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਤੇ ਸਥਾਨਕ ਕੌਂਸਲਰ ਸਮੇਤ ਹਰ ਪੱਧਰ ਦੇ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਕੋਲ ਫਰਿਆਦ ਕਰਨ ਦੇ ਬਾਵਜੂਦ ਉਨ੍ਹਾਂ ਦੀ ਕਿਸੇ ਵਲੋਂ ਸੁਣਵਾਈ ਨਹੀਂ ਕੀਤੀ ਗਈ | ਵਾਰਡ ਵਾਸੀਆਂ ਨੇ ਕਿਹਾ ਕਿ ਇਥੇ ਸਹੂਲਤਾਂ ਮਿਲਣਾ ਤਾਂ ਦੂਰ ਦੀ ਗੱਲ ਕਦੇ ਬਿਜਲੀ ਦੇ ਲੰਬੇ ਕੱਟਾਂ ਅਤੇ ਪੀਣ ਵਾਲੇ ਪਾਣੀ ਦੀ ਕਿੱਲਤ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਵਾਰਡ ਵਾਸੀਆਂ ਨੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਵਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਦਿਨ-ਦਿਹਾੜੇ ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਵਲੋਂ ਸਰਕਾਰੀ ਪੈਸੇ ਦੀ ਬਰਬਾਦੀ ਕੀਤੇ ਜਾਣ ਕਾਰਨ ਲੋਕਾਂ 'ਚ ਰੋਸ
Ad Position 24