25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਦਿਨ-ਦਿਹਾੜੇ ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 23-04-2026
ਜ਼ੀਰਕਪੁਰ, 22 ਅਪ੍ਰੈਲ (ਮਨਿੰਦਰ ਸਿੰਘ)-ਪਟਿਆਲਾ ਰੋਡ 'ਤੇ ਸਥਿਤ ਇਕ ਨਿੱਜੀ ਬੈਂਕ ਦੇ ਬਾਹਰੋਂ ਦਿਨ-ਦਿਹਾੜੇ ਇਕ ਮੋਟਰਸਾਈਕਲ ਚੋਰੀ ਹੋ ਗਿਆ | ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਕੈਥਲ ਦੇ ਰਹਿਣ ਵਾਲੇ ਸੌਰਭ ਕੁਮਾਰ ਵਾਸੀ ਕੈਥਲ ਹਾਲ ਵਾਸੀ ਬਨੰੂੜ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਜ਼ੀਰਕਪੁਰ ਵਿਖੇ ਨਿੱਜੀ ਤੌਰ 'ਤੇ ਕੰਮ ਕਰਦਾ ਹੈ | ਉਹ ਨਿੱਜੀ ਕੰਮ ਲਈ ਬੈਂਕ ਆਇਆ ਸੀ ਅਤੇ ਇਸ ਦੌਰਾਨ ਉਸ ਨੇ ਆਪਣਾ ਨਵਾਂ ਪਲਸਰ ਮੋਟਰਸਾਈਕਲ ਸਵੇਰੇ 11.44 ਵਜੇ ਦੇ ਕਰੀਬ ਬੈਂਕ ਦੇ ਸਾਹਮਣੇ ਖੜ੍ਹਾ ਕੀਤਾ ਸੀ | ਜਦੋਂ ਉਹ ਲਗਭਗ 15 ਮਿੰਟਾਂ ਬਾਅਦ ਵਾਪਸ ਆਇਆ ਤਾਂ ਮੋਟਰਸਾਈਕਲ ਆਪਣੀ ਥਾਂ ਤੋਂ ਗਾਇਬ ਸੀ | ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਬੈਂਕ ਤੇ ਆਸ-ਪਾਸ ਦੇ ਇਲਾਕਿਆਂ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਦੀ ਜਾਂਚ ਕਰ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਰਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਦੀ ਟੱਕਰ ਨਾਲ ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਪਿੰਡ ਮੀਰਪੁਰ ਨੂੰ ਅੱਜ ਵੀ ਨਹੀਂ ਮਿਲੀ ਗੰਦਗੀ ਤੋਂ ਨਿਜ਼ਾਤ
Ad Position 24