25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਮੋਟਰਸਾਈਕਲ ਦੀ ਟੱਕਰ ਨਾਲ ਵਿਅਕਤੀ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 23-04-2026
ਜ਼ੀਰਕਪੁਰ, 22 ਅਪ੍ਰੈਲ (ਮਨਿੰਦਰ ਸਿੰਘ)-ਗਾਜ਼ੀਪੁਰ ਰੋਡ 'ਤੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਚਾਲਕ ਨੇ ਸੜਕ ਕਿਨਾਰੇ ਖੜ੍ਹੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ | ਹਾਦਸੇ ਦੌਰਾਨ ਵਿਅਕਤੀ ਦੀ ਲੱਤ ਮੋਟਰਸਾਈਕਲ ਦੀ ਬ੍ਰੇਕ ਵਿਚ ਫਸ ਗਈ, ਜਿਸ ਕਾਰਨ ਮੋਟਰਸਾਈਕਲ ਉਸ ਨੂੰ ਕਾਫ਼ੀ ਦੂਰ ਤੱਕ ਘਸੀਟਦਾ ਹੋਇਆ ਲੈ ਗਿਆ | ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਮੋਟਰਸਾਈਕਲ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਛੋਟੂ (30) ਵਾਸੀ ਗੋਰਖਪੁਰ (ਯੂ. ਪੀ.) ਨੇ ਦੱਸਿਆ ਕਿ ਉਹ ਚੰਡੀਗੜ੍ਹ ਇਨਕਲੇਵ ਤੋਂ ਆਪਣੀ ਪਤਨੀ ਸਮੇਤ ਘਰ ਵਾਪਸ ਆ ਰਿਹਾ ਸੀ | ਜਿਵੇਂ ਹੀ ਉਹ ਆਪਣੀ ਸਾਈਕਲ ਪਾਰਕ ਕਰਨ ਲਈ ਰੁਕਿਆ ਤਾਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ | ਟੱਕਰ ਤੋਂ ਬਾਅਦ ਉਸ ਦੀ ਲੱਤ ਮੋਟਰਸਾਈਕਲ ਦੀ ਬ੍ਰੇਕ ਵਿਚ ਫਸ ਗਈ, ਜਿਸ ਕਾਰਨ ਮੋਟਰਸਾਈਕਲ ਚਾਲਕ ਉਸ ਨੂੰ ਕਾਫ਼ੀ ਦੂਰ ਤੱਕ ਘਸੀਟਦਾ ਹੋਇਆ ਲੈ ਗਿਆ | ਉਸ ਨੂੰ ਜ਼ਖਮੀ ਹਾਲਤ ਵਿਚ ਸੀ. ਐਚ. ਸੀ. ਢਕੌਲੀ ਵਿਖੇ ਲਿਜਾਇਆ ਗਿਆ, ਜਿਥੋਂ ਉਸ ਨੂੰ ਗੰਭੀਰ ਹਾਲਤ ਦੇ ਚਲਦਿਆਂ ਜੀ. ਐਮ. ਸੀ. ਐਚ. ਸੈਕਟਰ-32 ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ | ਪੁਲਿਸ ਨੇ ਮੋਟਰਸਾਈਕਲ ਚਾਲਕ ਅੰਕਿਤ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਜੌਰ ਵਿਖੇ ਚੋਰਾਂ ਨੇ ਇਕੋ ਰਾਤ 'ਚ ਦੋ ਮੰਦਰਾਂ ਨੂੰ ਬਣਾਇਆ ਨਿਸ਼ਾਨਾ <br/> ਅਗਲੀ ਖ਼ਬਰ ਦਿਨ-ਦਿਹਾੜੇ ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ
Ad Position 24