ਚੰਡੀਗੜ੍ਹ, 22 ਅਪ੍ਰੈਲ (ਅਜੀਤ ਬਿਊਰੋ)- 'ਗੈਂਗਸਟਰਾਂ' ਤੇ ਵਾਰ' ਦੇ 92ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਉਨ੍ਹਾਂ ਦੱਸਿਆ ਕਿ 92ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 23,140 ਹੋ ਗਈ ਹੈ | ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 61 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ |