24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੰਜਾਬ ਪੌਲੀਟੈਕਨਿਕ ਗਜ਼ਟਿਡ ਟੀਚਰਸ ਐਸੋਸੀਏਸ਼ਨ ਵਲੋਂ ਵਿਭਾਗ ਦੇ ਡਾਇਰੈਕਟਰ ਨਾਲ ਵਿਸ਼ੇਸ਼ ਮੀਟਿੰਗ <br/>

Ad Position 21
No active advertisement
ਮੀਟਿੰਗ ਤੋਂ ਬਾਅਦ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮਨੀਸ਼ ਕੁਮਾਰ ਨਾਲ ਤਸਵੀਰ ਸਾਂਝੀ ਕਰਵਾਉਂਦੇ ਹੋਏ ਪੰਜਾਬ ਪੌਲੀਟੈਕਨਿਕ ਗਜ਼ਟਿਡ ਟੀਚਰਸ ਐਸੋਸੀਏਸ਼ਨ ਦੇ ਨੁਮਾਇੰਦੇ ਤੇ ਹੋਰ | ਤਸਵੀਰ : ਜੰਡਪੁਰੀ <br/> 23-04-2026
ਖਰੜ, 22 ਅਪ੍ਰੈਲ (ਜੰਡਪੁਰੀ)-ਪੰਜਾਬ ਪੌਲੀਟੈਕਨਿਕ ਗਜ਼ਟਿਡ ਟੀਚਰਸ ਐਸੋਸੀਏਸ਼ਨ ਵਲੋਂ ਵਿਭਾਗ ਦੇ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮਨੀਸ਼ ਕੁਮਾਰ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਡੀ. ਏ. ਸੀ. ਪੀ. ਦਾ ਮੁੱਦਾ ਖ਼ਾਸ ਤੌਰ 'ਤੇ ਵਿਚਾਰਿਆ ਗਿਆ | ਇਸ ਸੰਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਡਾਇਰੈਕਟਰ ਵਲੋਂ ਇਸ ਮੁੱਦੇ ਦੀ ਤਹਿ ਤੱਕ ਜਾਣ ਲਈ ਇਕ ਕਮੇਟੀ ਗਠਿਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ 'ਚ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਵਿਭਾਗ ਦੇ ਅਫਸਰ ਮੈਂਬਰ ਹੋਣਗੇ | ਇਹ ਕਮੇਟੀ ਡੀ. ਏ. ਸੀ. ਪੀ. ਦਾ ਸਕਾਰਾਤਮਕ ਪੱਖ ਵਿਚਾਰਦਿਆਂ ਆਪਣੀ ਰਿਪੋਰਟ ਤਿਆਰ ਕਰਕੇ 15 ਦਿਨਾਂ 'ਚ ਡਾਇਰੈਕਟਰ ਨੂੰ ਪੇਸ਼ ਕਰੇਗੀ | ਇਸ ਦੌਰਾਨ ਵਿਭਾਗ ਨਾਲ ਸੰਬੰਧਿਤ ਹੋਰ ਅਹਿਮ ਮੰਗਾਂ 'ਤੇ ਵੀ ਚਰਚਾ ਹੋਈ, ਜਿਨ੍ਹਾਂ 'ਚ ਐਸੋਸੀਏਸ਼ਨ ਵਲੋਂ 25 ਪ੍ਰਤੀਸ਼ਤ ਸਿੱਧੀ ਭਰਤੀ, ਜੋ ਕਿ ਪੀ. ਪੀ. ਐਸ. ਸੀ. ਰਾਹੀਂ ਕੀਤੀ ਜਾਦੀਂ ਹੈ, ਨੂੰ ਵਾਪਸ ਲੈਣ ਦੀ ਮੰਗ ਉਠਾਈ ਗਈ | ਇਸ ਤੋਂ ਇਲਾਵਾ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਨਾਲ ਸੰਬੰਧਿਤ ਮਸਲਿਆਂ 'ਤੇ ਵੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮਨੀਸ਼ ਕੁਮਾਰ ਵਲੋਂ ਤੁਰੰਤ ਕਾਰਵਾਈ ਕਰਦਿਆਂ ਉੱਚ ਅਧਿਕਾਰੀਆਂ ਦੀ ਇਕ ਸਾਂਝੀ ਮੀਟਿੰਗ ਬੁਲਾਈ ਗਈ, ਜਿਸ 'ਚ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਰਵਿੰਦਰ ਸਿੰਘ ਹੁੰਦਲ ਅਤੇ ਵਧੀਕ ਡਾਇਰੈਕਟਰ ਕਮ ਰਜਿਸਟਰਾਰ, ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਨਰਿੰਦਰਪਾਲ ਸਿੰਘ ਲਾਂਬਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਹ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ, ਜਿਸ 'ਚ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ, ਜਨਰਲ ਸਕੱਤਰ ਖੁਸ਼ਪ੍ਰੀਤ ਸਿੰਘ ਅਤੇ ਵੱਖ ਵੱਖ ਕਾਲਜਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ | ਇਸ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਉਕਤ ਮੀਟਿੰਗ ਦੌਰਾਨ ਡਾਇਰੈਕਟਰ ਵਲੋਂ ਕਈ ਮੰਗਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਨਾਲ ਹੀ ਜਲਦ ਹੀ ਦੁਬਾਰਾ ਐਸੋਸੀਏਸ਼ਨ ਨਾਲ ਮੀਟਿੰਗ ਕਰਨ ਦਾ ਭਰੋਸਾ ਵੀ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਡਾ. ਹਰਜਿੰਦਰ ਸਿੰਘ ਰੋਜ਼ ਦੀ ਕਿਤਾਬ 'ਫਰੋਮ ਜੈਤੇਵਾਲੀ ਟੂ ਦਿ ਹਾਲਜ਼ ਆਫ ਅਕੈਡਮੀਆ' ਲੋਕ ਅਰਪਿਤ <br/> ਅਗਲੀ ਖ਼ਬਰ ਮਨੌਲੀ ਤੇ ਲਖਨੌਰ ਦੇ ਪ੍ਰਾਇਮਰੀ ਸਕੂਲਾਂ 'ਚ ਐਡੀਸ਼ਨਲ ਕਲਾਸ-ਰੂਮਾਂ ਦਾ ਉਦਘਾਟਨ <br/>
Ad Position 24