24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਐਕਸਾਈਜ਼ ਵਿਭਾਗ ਵਲੋਂ ਗ਼ੈਰਕਾਨੂੰਨੀ ਸ਼ਰਾਬ ਸਮੇਤ ਇਕ ਮੁਲਜ਼ਮ ਕਾਬੂ <br/>

Ad Position 21
No active advertisement
ਅਜੀਤ ਡੈਸਕ 23-04-2026
ਐੱਸ. ਏ. ਐੱਸ. ਨਗਰ, 22 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਐਕਸਾਈਜ਼ ਵਿਭਾਗ ਵਲੋਂ ਨਾਕਾਬੰਦੀ ਦੌਰਾਨ ਗ਼ੈਰਕਾਨੂੰਨੀ ਸ਼ਰਾਬ ਬਰਾਮਦ ਕਰਦਿਆਂ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਹ ਕਾਰਵਾਈ ਡੀ. ਸੀ. ਐਕਸਾਈਜ਼ ਖੁਸ਼ਦਿਲ ਸਿੰਘ ਸੰਧੂ ਅਤੇ ਅਸਿਸਟੈਂਟ ਕਮਿਸ਼ਨਰ ਐਕਸਾਈਜ਼ ਅਸ਼ੋਕ ਚਲੋਤਰਾ ਦੀ ਅਗਵਾਈ ਹੇਠ ਅਮਲ 'ਚ ਲਿਆਂਦੀ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਐਕਸਾਈਜ਼ ਇੰਸਪੈਕਟਰ ਗੁਰਿੰਦਰ ਪਾਲ ਦੀ ਅਗਵਾਈ ਵਿਚ ਟੀਮ ਨੇ ਥਾਣਾ ਫੇਜ਼-1 ਮੁਹਾਲੀ ਅਧੀਨ ਪੈਂਦੇ ਖੇਤਰ 'ਚ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਨਾਕਾ ਲਗਾਇਆ ਹੋਇਆ ਸੀ | ਇਸੇ ਦੌਰਾਨ ਐਕਟਿਵਾ 'ਤੇ ਆ ਰਹੇ ਜਸਵਿੰਦਰ ਸਿੰਘ ਵਾਸੀ ਮੋਰਿੰਡਾ ਨੂੰ ਰੋਕ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਪਲਾਸਟਿਕ ਦੇ ਬੈਗ ਵਿਚ ਛੁਪਾਈਆਂ ਗਈਆਂ 36 ਬੋਤਲਾਂ 'ਜੰਨਤ ਸੌਂਫੀ' ਅਤੇ 15 ਪਊਏ 'ਰੌਇਲ ਜਨਰਲ' ਜੋ ਕਿ ਕੇਵਲ ਚੰਡੀਗੜ੍ਹ 'ਚ ਵਿਕਣਯੋਗ ਸਨ, ਬਰਾਮਦ ਹੋਏ | ਇਸ ਸੰਬੰਧੀ ਥਾਣਾ ਫੇਜ਼-1 ਵਿਚ ਐਫ. ਆਈ. ਆਰ. ਨੰ: 83 ਅਧੀਨ ਪੰਜਾਬ ਐਕਸਾਈਜ਼ ਐਕਟ ਦੀ ਧਾਰਾ 61 (1) (14) ਅਤੇ 78 (2) ਤਹਿਤ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇੰਸਪੈਕਟਰ ਗੁਰਿੰਦਰ ਪਾਲ ਨੇ ਕਿਹਾ ਕਿ ਅਜਿਹੇ ਚੈਕਿੰਗ ਭਵਿੱਖ 'ਚ ਵੀ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਸਵੈ-ਸਹਾਇਤਾ ਸਮੂਹਾਂ ਲਈ ਸਿਖਲਾਈ ਪ੍ਰੋਗਰਾਮਾਂ ਦੀ ਸਮਾਪਤੀ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਪੰਚਕੂਲਾ ਨਗਰ ਨਿਗਮ ਚੋਣਾਂ ਲਈ ਵਾਰਡ ਵਾਈਜ਼ ਉਮੀਦਵਾਰਾਂ ਦਾ ਐਲਾਨ
Ad Position 24