ਐੱਸ. ਏ. ਐੱਸ. ਨਗਰ, 22 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਮੁੱਖ ਖੇਤੀਬਾੜੀ ਅਫ਼ਸਰ ਸੁਖਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਾਲ 2026 ਦੀਆਂ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ ਕਿ੍ਸ਼ੀ ਵਿਗਿਆਨ ਕੇਂਦਰ ਬਲਾਕ-ਸੀ ਏਅਰਪੋਰਟ ਚੌਕ ਮੁਹਾਲੀ ਵਿਖੇ ਸਵੇਰੇ 9 ਵਜੇ ਸ਼ੁਰੂ ਹੋਵੇਗਾ | ਇਸ ਕੈਂਪ ਦਾ ਉਦਘਾਟਨ ਡੀ. ਸੀ. ਕੋਮਲ ਮਿੱਤਲ ਵਲੋਂ ਕੀਤਾ ਜਾਵੇਗਾ, ਜਦਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਕੈਂਪ ਦੀ ਪ੍ਰਧਾਨਗੀ ਕਰਨਗੇ | ਇਸ ਕੈਂਪ ਵਿਚ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ, ਜਦਕਿ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਕੈਂਪ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਬਾਰੇ ਨਵੀਆਂ ਤਕਨੀਕਾਂ, ਸਰਕਾਰੀ ਯੋਜਨਾਵਾਂ ਅਤੇ ਖੇਤੀਬਾੜੀ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ | ਇਸ ਦੇ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵੀ ਹੱਲ ਕੀਤਾ ਜਾਵੇਗਾ |