ਚੰਡੀਗੜ੍ਹ, 23 ਅਪ੍ਰੈਲ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਲਈ ਰਜਿਸਟਰਡ ਗੇ੍ਰਜੂਏਟਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦੇ ਹੋਏ ਖ਼ਾਸ ਕਰਕੇ ਆਮ ਜਨਤਾ ਦੇ ਹਿੱਤਾਂ ਲਈ ਯੂਨੀਵਰਸਿਟੀ ਅਥਾਰਟੀ ਨੇ ਰਜਿਸਟਰਡ ਗ੍ਰੈਜੂਏਟ ਹਲਕੇ ਲਈ ਪਹਿਲਾਂ ਤੋਂ ਰਜਿਸਟਰਡ ਵੋਟਰਾਂ ਦੇ ਸਬੰਧ ਵਿਚ ਪਤਾ ਬਦਲਣ ਦੀ ਆਖ਼ਰੀ ਮਿਤੀ 30 ਅਪ੍ਰੈਲ ਤੱਕ ਵਧਾ ਦਿੱਤੀ ਹੈ, ਜੋ ਕਿ ਪਹਿਲਾਂ 23 ਅਪ੍ਰੈਲ ਤੱਕ ਰੱਖੀ ਗਈ ਸੀ |