ਮਾਜਰੀ, 23 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਗਿਆਨੀ ਹਰਪ੍ਰੀਤ ਸਿੰਘ ਅਤੇ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਗਠਿਤ ਤਾਲਮੇਲ ਕਮੇਟੀ ਵਲੋਂ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਿਸ ਪੰਜਾਬ ਵਿਚਕਾਰ ਕਰਵਾਇਆ ਗਿਆ ਗੱਠਜੋੜ ਸੂਬੇ ਦੇ ਹਿੱਤ 'ਚ 'ਚ ਮੀਲ-ਪੱਥਰ ਸਾਬਿਤ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ-ਹਿੱਤ ਮਿਸ਼ਨ ਦੇ ਆਗੂ ਗੁਰਮੀਤ ਸਿੰਘ ਸ਼ਾਂਟੂ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਗਦੀਪ ਸਿੰਘ ਕੰਸਾਲਾ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਰਾਜਸੀ ਸਥਿਤੀ ਨੂੰ ਦੇਖਦੇ ਹੋਏ ਇਹ ਗੱਠਜੋੜ ਸਮੇਂ ਦੀ ਮੁੱਖ ਲੋੜ ਸੀ | ਉਨ੍ਹਾਂ ਕਿਹਾ ਕਿ ਬਾਦਲ ਦਲ ਤੋਂ ਨਿਰਾਸ਼ ਚੱਲ ਰਹੇ ਟਕਸਾਲੀ ਤੇ ਪੰਥਕ ਲੋਕ ਇਸ ਗੱਠਜੋੜ ਨਾਲ ਚੱਲਣ ਲਈ ਤੱਤਪਰ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹਲਕਾ ਖਰੜ ਤੇ ਇਸ ਦੇ ਨਾਲ ਲੱਗਦੇ ਹਲਕਿਆਂ ਵਿਚ ਭਾਰੀ ਇਕੱਠ ਕਰਕੇ ਲੋਕਾਂ ਗੱਠਜੋੜ ਪ੍ਰਤੀ ਲਾਮਬੰਦ ਕੀਤਾ ਜਾਵੇਗਾ |