20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਦੁਸ਼ਿਯੰਤ ਚੌਟਾਲਾ ਨੇ ਕੀਤਾ ਹਾਈ ਕੋਰਟ ਦਾ ਰੁਖ਼ ਕਾਫ਼ਲੇ ਨੂੰ ਰੋਕਣ ਤੇ ਜਾਨੋਂ ਮਾਰਨ ਦੀ ਧਮਕੀ ਦਾ ਦੋਸ਼

Ad Position 21
No active advertisement
ਅਜੀਤ ਡੈਸਕ 24-04-2026
ਚੰਡੀਗੜ੍ਹ, 23 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) –ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਿਯੰਤ ਚੌਟਾਲਾ ਨੇ ਆਪਣੇ ਕਾਫ਼ਲੇ ਨੂੰ ਰੋਕ ਕੇ ਹਥਿਆਰ ਦਿਖਾਉਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ਾਂ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ | ਆਪਣੀ ਪਟੀਸ਼ਨ ਵਿਚ ਉਨ੍ਹਾਂ ਨੇ ਨਾ ਸਿਰਫ਼ ਇਸ ਮਾਮਲੇ 'ਚ ਐਫ.ਆਈ.ਆਰ ਦਰਜ ਕਰਨ ਦੀ ਮੰਗ ਕੀਤੀ ਹੈ, ਸਗੋਂ ਜਾਂਚ ਹਰਿਆਣਾ ਪੁਲਿਸ ਤੋਂ ਹਟਾ ਕੇ ਕਿਸੇ ਸੁਤੰਤਰ ਏਜੰਸੀ (ਸੀ.ਬੀ.ਆਈ ਜਾਂ ਚੰਡੀਗੜ੍ਹ/ਪੰਜਾਬ ਪੁਲਿਸ) ਨੂੰ ਸੌਂਪਣ ਦੀ ਵੀ ਅਰਜ਼ੀ ਦਿੱਤੀ ਹੈ | ਪਟੀਸ਼ਨ 'ਚ ਕਿਹਾ ਗਿਆ ਹੈ ਕਿ 17 ਅਪ੍ਰੈਲ 2026 ਨੂੰ ਹਿਸਾਰ 'ਚ ਉਨ੍ਹਾਂ ਦੇ ਕਾਫ਼ਲੇ ਨੂੰ ਇੱਕ ਸਫੈਦ ਬੋਲੈਰੋ ਵਾਹਨ ਨੇ ਰੋਕ ਲਿਆ | ਦੋਸ਼ ਹੈ ਕਿ ਸਿਵਲ ਡਰੈੱਸ 'ਚ ਮੌਜੂਦ ਪੁਲਿਸ ਅਧਿਕਾਰੀ, ਜਿਨ੍ਹਾਂ ਵਿਚ ਇੰਸਪੈਕਟਰ ਪਵਨ ਕੁਮਾਰ ਦਾ ਨਾਮ ਮੁੱਖ ਤੌਰ 'ਤੇ ਲਿਆ ਗਿਆ ਹੈ, ਨੇ ਹਥਿਆਰ ਲਹਿਰਾਉਂਦੇ ਹੋਏ ਉਨ੍ਹਾਂ ਅਤੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੂੰ ਧਮਕਾਇਆ | ਦੁਸ਼ਿਯੰਤ ਚੌਟਾਲਾ ਨੇ ਅਦਾਲਤ ਨੂੰ ਦੱਸਿਆ ਕਿ ਉਹ ਵਾਈ-ਪਲੱਸ ਸੁਰੱਖਿਆ ਸ਼੍ਰੇਣੀ ਅਧੀਨ ਸੁਰੱਖਿਅਤ ਹਨ, ਇਸ ਦੇ ਬਾਵਜੂਦ ਇਸ ਤਰ੍ਹਾਂ ਦੀ ਘਟਨਾ ਹੋਣਾ ਬਹੁਤ ਗੰਭੀਰ ਹੈ | ਪਟੀਸ਼ਨ ਅਨੁਸਾਰ, ਉਨ੍ਹਾਂ ਦੇ ਨਿੱਜੀ ਸੁਰੱਖਿਆ ਕਰਮਚਾਰੀਆਂ ਨੇ ਵੀ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਵੱਖ-ਵੱਖ ਸ਼ਿਕਾਇਤਾਂ ਦਿੱਤੀਆਂ ਹਨ, ਜਿਨ੍ਹਾਂ 'ਚ ਜਾਨੋਂ ਮਾਰਨ ਦੀ ਧਮਕੀ ਦਾ ਵੀ ਜ਼ਿਕਰ ਹੈ | ਪਟੀਸ਼ਨ ਵਿਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਇਸ ਘਟਨਾ ਤੋਂ ਬਾਅਦ ਹਰਿਆਣਾ ਪੁਲਿਸ ਨੇ ਨਿਰਪੱਖ ਕਾਰਵਾਈ ਕਰਨ ਦੀ ਬਜਾਏ ਉਲਟਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਖ਼ਿਲਾਫ਼ ਝੂਠੇ ਮਾਮਲੇ ਦਰਜ ਕਰਕੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ | ਖਾਸ ਤੌਰ 'ਤੇ 7 ਅਪ੍ਰੈਲ ਦੀ ਇਕ ਘਟਨਾ ਨੂੰ ਆਧਾਰ ਬਣਾ ਕੇ ਦਰਜ ਐਫ.ਆਈ.ਆਰ ਨੂੰ ਬਦਲਾਖੋਰੀ ਕਾਰਵਾਈ ਦੱਸਿਆ ਗਿਆ ਹੈ | ਦਿੁਸ਼ਯੰਤ ਚੌਟਾਲਾ ਨੇ ਅਦਾਲਤ ਅੱਗੇ ਇਹ ਵੀ ਦਲੀਲ ਦਿੱਤੀ ਕਿ ਘਟਨਾ ਦੇ ਬਾਵਜੂਦ ਪੁਲਿਸ ਨੇ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਐਫ.ਆਈ.ਆਰ ਦਰਜ ਕੀਤੀ ਗਈ ਹੈ | ਪਟੀਸ਼ਨਕਰਤਾ ਨੇ ਕਿਹਾ ਕਿ ਪੁਲਿਸ ਦੀ ਭੂਮਿਕਾ ਸ਼ੱਕੀ ਹੈ ਅਤੇ ਨਿਰਪੱਖ ਜਾਂਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ | ਇਸ ਆਧਾਰ 'ਤੇ ਉਨ੍ਹਾਂ ਨੇ ਸੁਪਰੀਮ ਕੋਰਟ ਦੇ ਵੱਖ-ਵੱਖ ਫੈਸਲਿਆਂ ਦਾ ਹਵਾਲਾ ਦਿੰਦਿਆਂ ਸੁਤੰਤਰ ਏਜੰਸੀ ਤੋਂ ਜਾਂਚ ਦੀ ਲੋੜ ਦੱਸੀ ਹੈ | ਹਾਈਕੋਰਟ ਵਲੋਂ ਇਸ ਮਾਮਲੇ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਵ. ਬੀਬੀ ਮਹਿੰਦਰ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਐਡਵੋਕੇਟ ਧਾਮੀ, ਡਾ. ਚੀਮਾ, ਚਾਵਲਾ ਤੇ ਭਿੰਡਰ ਸਮੇ... ਅਗਲੀ ਖ਼ਬਰ ਪੁਰਾਣੀਆਂ ਨੀਤੀਆਂ ਕਾਰਨ ਵਪਾਰ ਪ੍ਰਭਾਵਿਤ, ਮੁਹਾਲੀ-ਪੰਚਕੂਲਾ ਵੱਲ ਰੁਖ਼ ਕਰ ਰਹੇ ਵਪਾਰੀ ਸੀ.ਬੀ.ਸੀ ਦੇ ਵਫ਼ਦ ਵਲੋਂ ਯੂ....
Ad Position 24