20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਗ਼ੈਰਕਾਨੂੰਨੀ ਮਾਈਨਿੰਗ ਦੇ ਕੰਮ 'ਚ ਲੱਗੀਆਂ 3 ਜੇ. ਸੀ. ਬੀ. ਮਸ਼ੀਨਾਂ ਤੇ 1 ਟਿੱਪਰ ਜ਼ਬਤ <br/>

Ad Position 21
No active advertisement
ਗ਼ੈਰਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਪੁਲਿਸ ਤੇ ਮਾਈਨਿੰਗ ਵਿਭਾਗ ਦੀ ਟੀਮ ਵਲੋਂ ਜ਼ਬਤ ਕੀਤੇ ਗਏ ਵਾਹਨ | ਤਸਵੀਰ : ਕਪਿਲ <br/> 24-04-2026
ਪੰਚਕੂਲਾ, 23 ਅਪ੍ਰੈਲ (ਕਪਿਲ)-ਜ਼ਿਲ੍ਹਾ ਪੰਚਕੂਲਾ ਅੰਦਰ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਪੁਲਿਸ ਵਿਭਾਗ ਵਲੋਂ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ਦੌਰਾਨ ਮਾਈਨਿੰਗ ਦੇ ਕੰਮ 'ਚ ਲੱਗੇ ਕਈ ਵਾਹਨ ਜ਼ਬਤ ਕੀਤੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਪੰਚਕੂਲਾ ਸਿ੍ਸ਼ਟੀ ਗੁਪਤਾ ਨੇ ਦੱਸਿਆ ਕਿ ਸਵੇਰੇ ਈ. ਆਰ. ਵੀ. 525 ਦੀ ਟੀਮ ਨੂੰ ਪਿੰਜੌਰ ਦੇ ਪਿੰਡ ਕੀਰਤਪੁਰ ਦੇ ਨੇੜੇ ਦਰਿਆ 'ਚ ਗ਼ੈਰਕਾਨੂੰਨੀ ਮਾਈਨਿੰਗ ਹੋਣ ਦੀ ਸੂਚਨਾ ਮਿਲੀ ਸੀ | ਸੂਚਨਾ ਮਿਲਦੇ ਸਾਰ ਹੀ ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਤੋਂ ਬਾਅਦ ਥਾਣਾ ਪਿੰਜੌਰ ਨੂੰ ਸੂਚਿਤ ਕੀਤਾ | ਇਸ ਤੋਂ ਬਾਅਦ ਥਾਣਾ ਮੁਖੀ ਇੰਸਪੈਕਟਰ ਬੱਚੂ ਸਿੰਘ ਦੀ ਅਗਵਾਈ 'ਚ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ, ਜਿਸ ਨੇ ਮਾਈਨਿੰਗ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਮੌਕੇ 'ਤੇ ਸੱਦ ਲਿਆ | ਇਸ ਤੋਂ ਬਾਅਦ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਮੌਕੇ ਤੋਂ 3 ਜੇ. ਸੀ. ਬੀ. ਮਸ਼ੀਨਾਂ ਅਤੇ ਇਕ ਟਿੱਪਰ ਜ਼ਬਤ ਕਰ ਲਿਆ |

Ad Position 22
No active advertisement
ਪਿਛਲੀ ਖ਼ਬਰ ਸੈਕਟਰ-77 ਦੇ ਵਾਟਰ ਵਰਕਸ ਤੋਂ ਪਾਣੀ ਦੀ ਸਪਲਾਈ ਦੇਣ ਦਾ ਮਾਮਲਾ - ਗਮਾਡਾ ਵਲੋਂ ਸਪਲਾਈ ਲਈ ਚਾਰਜ ਅਦਾ ਕਰਨ ਦੀ ਸ਼ਰਤ ਰੱ... ਅਗਲੀ ਖ਼ਬਰ ਪਿੰਡ ਮਟੌਰ ਵਿਖੇ 'ਕਾਸੋ ਆਪ੍ਰੇਸ਼ਨ' ਚਲਾਇਆ ਚੋਰੀਆਂ ਤੇ ਨਸ਼ੇ ਦੀ ਸਮੱਸਿਆ 'ਤੇ ਹੋਈ ਚਰਚਾ <br/>
Ad Position 24