20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਅਬਜ਼ਰਵੇਸ਼ਨ ਹੋਮ ਚੰਡੀਗੜ੍ਹ ਦਾ ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ ਕੀਤਾ ਨਿਰੀਖਣ <br/>

Ad Position 21
No active advertisement
ਬੱਚਿਆਂ ਦੇ ਭੋਜਨ ਦੀ ਗੁਣਵੱਤਾ ਅਤੇ ਸੈਨੀਟੇਸ਼ਨ ਵਿਵਸਥਾਵਾਂ ਦੀ ਸਮੀਖਿਆ ਕਰਦੇ ਹੋਏ ਚੰਡੀਗੜ੍ਹ ਦਾ ਚੀਫ਼ ਜੁਡੀਸ਼ਲ ਮੈਜਿਸਟਰੇਟ ਤੇ ਸਕੱਤਰ ਸੁਨੀਲ ਕੁਮਾਰ | ਤਸਵੀਰ : ਕਮਲਜੀਤ ਸਿੰਘ <br/> 24-04-2026
ਚੰਡੀਗੜ੍ਹ, 23 ਅਪ੍ਰੈਲ (ਮਾਰਕੰਡਾ)- ਚੀਫ਼ ਜੁਡੀਸ਼ਲ ਮੈਜਿਸਟਰੇਟ-ਅਤੇ-ਸਕੱਤਰ ਸੁਨੀਲ ਕੁਮਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਚੰਡੀਗੜ੍ਹ ਨੇ ਅਬਜ਼ਰਵੇਸ਼ਨ ਹੋਮ ਚੰਡੀਗੜ੍ਹ ਦਾ ਨਿਰੀਖਣ ਕੀਤਾ ਗਿਆ | ਨਿਰੀਖਣ ਦੇ ਦੌਰਾਨ ਰਸੋਈ ਘਰ ਦੀ ਵਿਸ਼ੇਸ਼ ਤੌਰ 'ਤੇ ਜਾਂਚ ਕੀਤੀ ਗਈ | ਜਿੱਥੇ ਬੱਚਿਆਂ ਲਈ ਤਿਆਰ ਕੀਤੇ ਜਾ ਰਹੇ ਭੋਜਨ ਦੀ ਗੁਣਵੱਤਾ, ਸਵੱਛਤਾ ਅਤੇ ਨਿਰਧਾਰਿਤ ਮਿਆਰਾਂ ਦੇ ਅਨੁਰੂਪ ਵਿਵਸਥਾ ਦੀ ਜਾਂਚ ਕੀਤੀ ਗਈ | ਇਹ ਸੁਨਿਸ਼ਚਿਤ ਕੀਤਾ ਗਿਆ ਕਿ ਬੱਚਿਆਂ ਨੂੰ ਪੌਸ਼ਟਿਕ ਅਤੇ ਸਵੱਛ ਭੋਜਨ ਕਿਵੇਂ ਉਪਲਬਧ ਕਰਵਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਅਬਜ਼ਰਵੇਸ਼ਨ ਹੋਮ ਦੇ ਵਾਸ਼ਰੂਮਾਂ ਅਤੇ ਸੈਨੀਟੇਸ਼ਨ ਵਿਵਸਥਾਵਾਂ ਦਾ ਵੀ ਨਿਰੀਖਣ ਕੀਤਾ ਗਿਆ | ਸਾਫ਼-ਸਫ਼ਾਈ, ਰੱਖ-ਰਖਾਅ ਅਤੇ ਜ਼ਰੂਰੀ ਸੁਵਿਧਾਵਾਂ ਦੀ ਉਪਲਬਧਤਾ ਦਾ ਮੁਲਾਂਕਣ ਕੀਤਾ ਗਿਆ | ਤਾਂਕਿ ਉੱਥੇ ਰਹਿ ਰਹੇ ਬੱਚਿਆਂ ਲਈ ਤੰਦਰੁਸਤ ਅਤੇ ਸੁਰੱਖਿਅਤ ਵਾਤਾਵਰਨ ਸੁਨਿਸ਼ਚਿਤ ਕੀਤਾ ਜਾ ਸਕੇ | ਨਿਰੀਖਣ ਦੇ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਵੀ ਦਿੱਤੇ ਗਏ, ਤਾਂਕਿ ਵਿਵਸਥਾਵਾਂ ਨੂੰ ਹੋਰ ਅਧਿਕ ਮਜ਼ਬੂਤ ਕੀਤਾ ਜਾ ਸਕੇ ਅਤੇ ਬੱਚਿਆਂ ਦੇ ਸੰਪੂਰਨ ਕਲਿਆਣ ਨੂੰ ਪ੍ਰਾਥਮਿਕਤਾ ਦਿੱਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਅਪਰਾਧਿਕ ਗਤੀਵਿਧੀਆਂ 'ਤੇ ਪੁਲਿਸ ਦਾ ਸ਼ਿਕੰਜਾ ਹਥਿਆਰਾਂ ਨਾਲ ਘੁੰਮਦਾ ਨੌਜਵਾਨ ਚੜਿ੍ਹਆ ਪੁਲਿਸ ਅੜਿੱਕੇ <br/> ਅਗਲੀ ਖ਼ਬਰ ਸੈਕਟਰ-77 ਦੇ ਵਾਟਰ ਵਰਕਸ ਤੋਂ ਪਾਣੀ ਦੀ ਸਪਲਾਈ ਦੇਣ ਦਾ ਮਾਮਲਾ - ਗਮਾਡਾ ਵਲੋਂ ਸਪਲਾਈ ਲਈ ਚਾਰਜ ਅਦਾ ਕਰਨ ਦੀ ਸ਼ਰਤ ਰੱ...
Ad Position 24