02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਮਾਣਾ ਮੋਰਚਾ ਫ਼ਤਹਿ ਹੋਣ 'ਤੇ ਭਾਕਿਯੂ ਆਗੂ ਨੇ ਕੀਤਾ ਲੋਕਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 25-04-2026

ਜ਼ੀਰਕਪੁਰ, 24 ਅਪ੍ਰੈਲ (ਮਨਿੰਦਰ ਸਿੰਘ)-ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਸਤੇ ਕਾਨੂੰਨ ਬਣਾਉਣ ਲਈ ਪਿਛਲੇ ਕਾਫੀ ਲੰਬੇ ਸਮੇਂ ਤੋਂ ਸਮਾਣਾ ਵਿਖੇ ਮੋਰਚਾ ਚੱਲ ਰਿਹਾ ਸੀ, ਜਿਸ 'ਚ ਸੂਬੇ ਭਰ 'ਚੋਂ ਵੱਖ-ਵੱਖ ਕਿਸਾਨ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ ਤੇ ਇਨਸਾਫ਼ ਪਸੰਦ ਲੋਕਾਂ ਨੇ ਸ਼ਮੂਲੀਅਤ ਕੀਤੀ | ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਡੇਰਾਬੱਸੀ ਦੇ ਬਲਾਕ ਪ੍ਰਧਾਨ ਜਸਪਾਲ ਸਿੰਘ ਭਾਂਖਰਪੁਰ ਨੇ ਵੀ ਵੱਖ-ਵੱਖ ਕਿਸਾਨ ਆਗੂਆਂ ਤੇ ਵਰਕਰਾਂ ਨਾਲ ਮੋਰਚੇ ਵਿਚ ਆਪਣੀ ਲਗਾਤਾਰ

ਹਾਜ਼ਰੀ ਲਗਵਾਈ | ਇਸ ਮੌਕੇ ਜਸਪਾਲ ਸਿੰਘ ਭਾਂਖਰਪੁਰ ਨੇ ਦੱਸਿਆ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਹ ਹਰ ਤੀਜੇ ਦਿਨ ਸਥਾਨਕ ਕਿਸਾਨਾਂ ਨੂੰ ਨਾਲ ਲੈ ਕੇ ਮੋਰਚੇ ਵਿਚ ਜਾਂਦੇ ਰਹੇ ਅਤੇ ਹੁਣ ਮੋਰਚਾ ਫਤਹਿ ਹੋਣ 'ਤੇ ਉਨ੍ਹਾਂ ਨੇ ਸਮਾਣਾ ਮੋਰਚੇ ਵਿਚ ਸ਼ਾਮਿਲ ਸਾਰੀਆਂ ਕਿਸਾਨ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਸਮੇਤ ਉਨ੍ਹਾਂ ਨਾਲ ਮੋਰਚੇ ਵਿਚ ਗਏ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪੁਲਿਸ ਵਲੋਂ 12 ਭਗੌੜੇ ਤੇ 3 ਗੈਰ-ਜ਼ਮਾਨਤੀ ਵਾਰੰਟ ਵਾਲੇ ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਹੈਂਡਬਾਲ ਚੈਂਪੀਅਨਸ਼ਿਪ 'ਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24
No active advertisement