02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਐਮ. ਸੀ. ਐਮ. ਕਾਲਜ 'ਚ ਡਿਗਰੀ ਵੰਡ ਸਮਾਰੋਹ ਕਰਵਾਇਆ ਮੁੱਖ ਮਹਿਮਾਨ ਦੇ ਤੌਰ 'ਤੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਪਹੁੰਚੇ <br/>

Ad Position 21
No active advertisement
ਐਮ. ਸੀ. ਐਮ. ਕਾਲਜ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਦੌਰਾਨ ਵਿਦਿਆਰਥਣ ਨੂੰ ਡਿਗਰੀ ਪ੍ਰਦਾਨ ਕਰਦੇ ਹੋਏ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ | ਤਸਵੀਰ : ਗੁਰਿੰਦਰ ਸਿੰਘ <br/> 25-04-2026
ਚੰਡੀਗੜ੍ਹ, 24 ਅਪ੍ਰੈਲ (ਮਾਰਕੰਡਾ)-ਐਮ.ਸੀ.ਐਮ ਕਾਲਜ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ, ਜਿਸ 'ਚ ਮੁੱਖ ਮਹਿਮਾਨ ਦੀ ਤੌਰ 'ਤੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਪੁੱਜੇ | ਜਿਨ੍ਹਾਂ ਨਾਲ ਹਰਿਆਣਾ ਦੀ ਪਹਿਲੀ ਮਹਿਲਾ ਮਿੱਤਰਾ ਘੋਸ਼ ਵੀ ਮੌਜੂਦ ਸਨ | ਸੰਬੋਧਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਾਰਤ ਹੁਣ ਹੌਲੀ-ਹੌਲੀ ਮਹਿਲਾ ਸਸ਼ਕਤੀਕਰਨ ਤੋਂ ਅੱਗੇ ਵਧ ਕੇ ਮਹਿਲਾ-ਅਗਵਾਈ ਵਾਲੇ ਵਿਕਾਸ ਵੱਲ ਵਧ ਰਿਹਾ ਹੈ | ਹਰਿਆਣਾ ਵਰਗੇ ਰਾਜ ਵਿਚ ਅÏਰਤਾਂ ਦੀ ਅਗਵਾਈ ਵਾਲੇ ਸਟਾਰਟਅੱਪਸ 'ਚ ਮਹੱਤਵਪੂਰਨ ਵਾਧਾ ਹੋ ਰਿਹਾ ਹੈ, ਜੋ ਕਿ ਅÏਰਤਾਂ 'ਚ ਵਧਦੀ ਲੀਡਰਸ਼ਿਪ ਤੇ ਉੱਦਮੀ ਭਾਵਨਾ ਦਾ ਪ੍ਰਮਾਣ ਹੈ | ਇਸ ਮੌਕੇ ਰਾਜਪਾਲ ਨੇ ਫੈਕਲਟੀ ਮੈਂਬਰਾਂ ਨੂੰ ਪੀ. ਐਚ. ਡੀ. ਦੀਆਂ ਡਿਗਰੀਆਂ ਤੇ ਪੰਜਾਬ ਯੂਨੀਵਰਸਿਟੀ ਦੇ ਵੱਖ-ਵੱਖ ਫੈਕਲਟੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ | ਕਾਲਜ ਦਾ ਖੋਜ ਜਰਨਲ 'ਨਿਊ ਹੋਰਾਈਜ਼ਨਜ਼' ਜਾਰੀ ਕੀਤਾ | ਸਮਾਗਮ 'ਚ ਡੀ. ਏ. ਵੀ. ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਵਾਈਸ ਚੇਅਰਮੈਨ ਜਸਟਿਸ ਪ੍ਰੀਤਮ ਪਾਲ, ਰਾਜਪਾਲ ਦੇ ਏ. ਡੀ. ਸੀ. ਸਕੁਐਡਰਨ ਲੀਡਰ ਪੀ. ਭਾਰਤ, ਪੰਜਾਬ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਯੋਗੇਸ਼ ਕੁਮਾਰ ਰਾਵਲ, ਐਮ. ਸੀ. ਐਮ. ਡੀ. ਏ. ਵੀ. ਕਾਲਜ ਦੀ ਪਿ੍ੰਸੀਪਲ ਨੀਨਾ ਸ਼ਰਮਾ ਤੇ ਹੋਰ ਪਤਵੰਤੇ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਟਿਵਾਣਾ ਵਿਖੇ ਘੱਗਰ ਦਰਿਆ 'ਤੇ ਪੁਲ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਭਵਿੱਖ ਦੇ ਉੱਭਰਦੇ ਵਿਗਿਆਨੀ ਬਣੇ ਆਦਿਤਿਆ ਖੈਵਾਲ ਇਸਰੋ ਦੇ ਪ੍ਰਤਿਸ਼ਠਿਤ ਯੁਵਾ ਵਿਗਿਆਨੀ ਕਾਰਜ...
Ad Position 24
No active advertisement