02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪਿੰਡ ਥਾਣਾ ਗੋਬਿੰਦਗੜ੍ਹ ਦੀ ਜ਼ਮੀਨ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕੇ ਜਾਣ ਕਾਰਨ ਸਾਬਕਾ ਸਰਪੰਚ ਦੀ ਕੁੱਟਮਾਰ <br/>

Ad Position 21
No active advertisement
ਅਜੀਤ ਡੈਸਕ 25-04-2026
ਮਾਜਰੀ, 24 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਥਾਣਾ ਗੋਬਿੰਦਗੜ੍ਹ ਦੇ ਖੇਤਰ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਕਾਰਨ ਸਾਬਕਾ ਸਰਪੰਚ ਪ੍ਰਦੀਪ ਕੁਮਾਰ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ | ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਜ਼ਖ਼ਮੀ ਹਾਲਤ 'ਚ ਪ੍ਰਦੀਪ ਕੁਮਾਰ ਸਿਵਲ ਹਸਪਤਾਲ ਕੁਰਾਲੀ ਵਿਖੇ ਦਾਖ਼ਲ ਕਰਵਾਇਆ ਗਿਆ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਦੇ ਪਰਿਵਾਰਕ ਮੈਂਬਰ ਜਤਿੰਦਰ ਕੁਮਾਰ ਨੇ ਦੱਸਿਆ ਕਿ 23 ਅਪ੍ਰੈਲ ਦੀ ਰਾਤ ਨੂੰ ਲਗਭਗ 11 ਵਜੇ ਜਦੋਂ ਪ੍ਰਦੀਪ ਕੁਮਾਰ ਆਪਣੇ ਖੇਤਾਂ ਵਿਚ ਮੋਟਰ ਬੰਦ ਕਰਨ ਲਈ ਗਿਆ ਸੀ ਤਾਂ ਖੇਤਾਂ ਨੇੜੇ ਨਾਜਾਇਜ਼ ਮਾਈਨਿੰਗ ਦਾ ਕੰਮ ਚੱਲ ਰਿਹਾ ਸੀ | ਇਸੇ ਦੌਰਾਨ ਜਿਵੇਂ ਹੀ ਪ੍ਰਦੀਪ ਕੁਮਾਰ ਨੇ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਨੂੰ ਕੰਮ ਰੋਕਣ ਲਈ ਕਿਹਾ ਤਾਂ ਦੋਵਾਂ ਧਿਰਾਂ ਵਿਚਕਾਰ ਤੂੰ-ਤੂੰ ਮੈਂ-ਮੈਂ ਹੋ ਗਈ, ਜਿਸ ਤੋਂ ਬਾਅਦ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਨੇ ਇਕੱਠੇ ਹੋ ਕੇ ਪ੍ਰਦੀਪ ਕੁਮਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕੁਰਾਲੀ ਵਿਖੇ ਦਾਖ਼ਲ ਕਰਵਾਇਆ ਗਿਆ | ਇਸੇ ਦੌਰਾਨ ਅਖਿਲ ਭਾਰਤੀ ਕਸ਼ੱਤਰੀਆ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਰਾਣਾ ਕੁਸ਼ਲਪਾਲ ਖਿਜ਼ਰਾਬਾਦ ਤੇ ਆਸਾ ਰਾਣਾ ਕੁਰਾਲੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਬਲਾਕ ਮਾਜਰੀ ਖੇਤਰ ਦੇ ਪਿੰਡਾਂ ਵਿਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਦੀ ਮਨਾਹੀ ਦੇ ਬਾਵਜੂਦ ਰਾਤ ਸਮੇਂ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਬਾਦਸਤੂਰ ਜਾਰੀ ਹੈ, ਜਦਕਿ ਖੇਤਰ 'ਚ ਤਾਇਨਾਤ ਮਾਈਨਿੰਗ ਵਿਭਾਗ ਦੇ ਅਧਿਕਾਰੀ ਤੇ ਸਥਾਨਕ ਪੁਲਿਸ ਇਸ ਤੋਂ ਬੇਖ਼ਬਰ ਹਨ | ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਜਿਨ੍ਹਾਂ ਅਧਿਕਾਰੀਆਂ ਦੀ ਨਿਗਰਾਨੀ ਹੇਠ ਨਾਜਾਇਜ ਮਾਈਨਿੰਗ ਦਾ ਕਾਰੋਬਾਰ ਚੱਲ ਰਿਹਾ ਹੈ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ | ਉਧਰ ਦੂਜੇ ਪਾਸੇ ਜਦੋਂ ਇਸ ਸੰਬੰਧ ਵਿਚ ਸਥਾਨਕ ਪੁਲਿਸ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਪੰਜਾਬ ਦੇ ਮੁਲਾਜ਼ਮ ਵਿੰਗ ਦੇ ਆਗੂਆਂ ਵਲੋਂ 'ਆਪ' ਤੋਂ ਦਿੱਤੇ ਅਸਤੀਫ਼ੇ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਟਿਵਾਣਾ ਵਿਖੇ ਘੱਗਰ ਦਰਿਆ 'ਤੇ ਪੁਲ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ <br/>
Ad Position 24
No active advertisement