02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਪੰਜਾਬ ਦੇ ਮੁਲਾਜ਼ਮ ਵਿੰਗ ਦੇ ਆਗੂਆਂ ਵਲੋਂ 'ਆਪ' ਤੋਂ ਦਿੱਤੇ ਅਸਤੀਫ਼ੇ <br/>

Ad Position 21
No active advertisement
ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਮੁਲਾਜ਼ਮ ਵਿੰਗ ਦੇ ਆਗੂ ਸੁਖਚੈਨ ਸਿੰਘ ਖਹਿਰਾ, ਮਨਜੀਤ ਰੰਧਾਵਾ, ਸੁਸ਼ੀਲ ਕੁਮਾਰ ਫੌਜੀ, ਸਾਹਿਲ ਸ਼ਰਮਾ, ਹਰਨੇਕ ਸਿੰਘ ਤੇ ਹੋਰ ਆਗੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਗੁਰਿੰਦਰ ਸਿੰਘ <br/> 25-04-2026
ਚੰਡੀਗੜ੍ਹ, 24 ਅਪ੍ਰੈਲ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਮੁਲਾਜ਼ਮ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਬਚਿੱਤਰ ਸਿੰਘ ਤੇ ਸੂਬਾ ਜੁਆਇੰਟ ਸਕੱਤਰ ਖੁਸ਼ਵਿੰਦਰ ਕਪਿਲਾ ਵਲੋਂ ਪਾਰਟੀ ਤੋਂ ਅਸਤੀਫੇ ਦੇ ਕੇ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਜੇ ਪੰਜਾਬ ਵਿਚ ਸਾਡੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿਚ ਪੁਰਾਣੀ ਪੈਨਸ਼ਨ ਬਹਾਲ ਕਰਾਂਗੇ, ਡੀ. ਏ. ਏਰੀਅਰ, ਤਨਖਾਹ ਸਕੇਲਾਂ ਦਾ ਏਰੀਅਰ ਦੇਵਾਂਗੇ, ਪੈਨਸ਼ਨਰਾਂ ਦੀ ਤਨਖਾਹ 2.59 ਦੇ ਫਾਰਮੂਲੇ ਨਾਲ ਫਿਕਸ ਕਰਾਂਗੇ, ਕੱਚੇ ਮੁਲਾਜਮ ਪੱਕੇ ਕਰਾਂਗੇ ਤੇ ਠੇਕੇਦਾਰੀ ਸਿਸਟਮ ਖਤਮ ਕਰਾਂਗੇ | ਆਗੂਆਂ ਨੇ ਕਿਹਾ ਕਿ ਉਹ 2021 ਵਿਚ ਸਰਕਾਰੀ ਸੇਵਾ ਤੋਂ ਰਿਟਾਇਰ ਹੋਣ ਉਪਰੰਤ ਪਾਰਟੀ ਜੁਆਇਨ ਕੀਤੀ ਸੀ ਅਤੇ ਪਾਰਟੀ ਵਲੋਂ ਦਿੱਤੀਆਂ ਡਿਊਟੀਆਂ ਦੌਰਾਨ ਹਿਮਾਚਲ, ਗੁਜਰਾਤ, ਹਰਿਆਣਾ, ਦਿੱਲੀ ਤੇ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ, ਸਰਪੰਚ, ਜਿਲ੍ਹਾ ਪ੍ਰੀਸ਼ਦ, ਲੋਕ ਸਭਾ ਚੋਣਾਂ ਵਿਚ ਬਹੁਤ ਮਿਹਨਤ ਕੀਤੀ, ਪਾਰਟੀ ਦਾ ਪ੍ਰਚਾਰ ਜ਼ੋਰ ਸ਼ੋਰ ਨਾਲ ਕੀਤਾ | ਆਗੂਆਂ ਨੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਕੋਈ ਸਾਰ ਨਹੀਂ ਲਈ ਗਈ | ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਕੀਤੇ ਫੈਸਲਿਆਂ ਦੇ ਬਾਵਜੂਦ ਵੀ ਡੀ. ਏ. ਤੇ ਡੀ. ਏ. ਦੀਆਂ ਕਿਸ਼ਤਾਂ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ | ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਮਾਰੂ ਨੀਤੀਆਂ ਤੋਂ ਤੰਗ ਆ ਕੇ ਅਸਤੀਫਾ ਦੇਣ ਵਾਲੇ ਆਗੂਆਂ ਨੇ ਕਿਹਾ ਕਿ ਪੰਜਾਬ, ਚੰਡੀਗੜ੍ਹ ਤੇ ਸਕੱਤਰੇਤ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਇਕਮੁੱਠ ਕਰਕੇ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਡੀ. ਏ. ਤੇ ਹੋਰ ਮੰਗਾਂ ਮੰਨਣ ਲਈ ਮਜਬੂਰ ਕਰ ਦਿੱਤਾ ਜਾਵੇਗਾ | ਇਹ ਖੁਲਾਸੇ ਉਨ੍ਹਾਂ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸਾਂਝੇ ਕੀਤੇ | ਇਸ ਮੌਕੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਆਗੂ ਸੁਖਚੈਨ ਸਿੰਘ ਖਹਿਰਾ, ਸਿਵਲ ਸਕੱਤਰੇਤ ਤੋਂ ਮਨਜੀਤ ਰੰਧਾਵਾ ਪ੍ਰਧਾਨ, ਆਫਿਸਰ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਫੌਜੀ, ਸਾਹਿਲ ਸ਼ਰਮਾ, ਹਰਨੇਕ ਸਿੰਘ ਪ੍ਰਧਾਨ ਟਰਾਂਸਪੋਰਟ ਵਿਭਾਗ, ਮਨਪ੍ਰੀਤ ਸਿੰਘ ਪ੍ਰਧਾਨ ਸਿਹਤ ਵਿਭਾਗ ਅਤੇ ਹਰਚਰਨ ਸਿੰਘ ਪ੍ਰਧਾਨ ਫੂਡ ਤੇ ਸਪਲਾਈ ਵਿਭਾਗ ਪੰਜਾਬ ਆਦਿ ਆਗੂ ਵੀ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਘੋਸ਼ ਨੇ ਅਜੈ ਸੂਰਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਦਿਵਾਈ ਸਹੁੰ ਮੁੱਖ ਮੰਤਰੀ ਨਾਇਬ... ਅਗਲੀ ਖ਼ਬਰ ਪਿੰਡ ਥਾਣਾ ਗੋਬਿੰਦਗੜ੍ਹ ਦੀ ਜ਼ਮੀਨ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕੇ ਜਾਣ ਕਾਰਨ ਸਾਬਕਾ ਸਰਪੰਚ ਦੀ ਕੁੱਟਮਾਰ...
Ad Position 24
No active advertisement