ਚੰਡੀਕੜ੍ਹ, 24 ਅਪ੍ਰੈਲ (ਰਾਮ ਸਿੰਘ ਬਰਾੜ) - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸ਼ੁਕਰਵਾਰ ਨੂੰ ਇੱਥੇ ਲੋਕ ਭਵਨ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਸੀਨੀਅਰ ਪੱਤਰਕਾਰ ਅਜੈ ਸੂਰਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋ ਅਹੁਦਾ ਅਤੇ ਜਿਮੇਵਾਰੀ ਦੀ ਸੁੰਹ ਚੁਕਾਈ | ਇਸ ਮੌਕੇ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਰਹੇ | ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਜੈ ਸੂਰਾ ਨੂੰ ਉਨ੍ਹਾਂ ਦੀ ਨਵੀਂ ਭੁਮਿਕਾ ਅਤੇ ਜਿਮੇਵਾਰੀ ਸੰਭਾਲਣ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ 'ਤੇ ਹਰਿਆਣਾ ਦੀ ਫਸਟ ਮਹਿਲਾ ਸ੍ਰੀਮਤੀ ਮਿਤਰਾ ਘੋਸ਼, ਸਿਖਿਆ ਮੰਤਰੀ ਮਹੀਪਾਲ ਢਾਂਡਾ, ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਸੂਚਨਾ ਕਮਿਸ਼ਨਰ ਟੀਵੀਐਸਐਸ ਪ੍ਰਸਾਦ, ਵਧੀਕ ਪੁਲਿਸ ਮਹਾਨਿਦੇਸ਼ਕ ਸੀਆਈਡੀ ਸੌਰਭ ਸਿੰਘ, ਰਾਜਪਾਲ ਦੇ ਸਕੱਤਰ ਵਿਜੈ ਕੁਮਾਰ ਸਿਦੱਪਾ ਭਾਵੀਕੱਟੀ, ਰਾਜ ਸੂਚਨਾ ਕਮਿਸ਼ਨਰ ਕਰਮਵੀਰ ਸੋਨੀ, ਸੂਚਨਾ ਅਤੇ ਜਨਸੰਪਰਕ ਵਿਭਾਗ ਦੀ ਵਧੀਕ ਨਿਦੇਸ਼ਕ ਸ੍ਰੀਮਤੀ ਵਰਸ਼ਾ ਖਾਂਗਵਾਲ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਪ੍ਰਵੀਣ ਅੱਤਰੇ, ਰਾਜਪਾਲ ਦੇ ਏਡੀਸੀ ਸਕਵਾਡਰਨ ਲੀਡਰ ਪੀ. ਭਰਤ ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਮਾਣਯੋਗ ਮਹਿਮਾਨ ਵੀ ਮੌਜੂਦ ਸਨ |