02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪ੍ਰੀਤ ਸਿਟੀ ਦੇ ਵਸਨੀਕਾਂ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ ਭਾਜਪਾ : ਉੱਭਾ <br/>

Ad Position 21
No active advertisement
ਅਜੀਤ ਡੈਸਕ 25-04-2026
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਸਥਾਨਕ ਸੈਕਟਰ-86 ਵਿਚਲੀ ਪ੍ਰੀਤ ਸਿਟੀ ਦੇ ਵਸਨੀਕਾਂ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਐਨ. ਓ. ਸੀ. ਦੇ ਨਾਂਅ 'ਤੇ ਲੋਕਾਂ ਤੋਂ ਮੋਟੀ ਰਕਮ ਵਸੂਲਣਾ ਸਿੱਧੇ ਤੌਰ 'ਤੇ ਬੇਇਨਸਾਫ਼ੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇਲਾਕੇ ਵਿਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਤੇ ਪਾਰਕਾਂ ਵਰਗੀਆਂ ਬੁਨਿਆਦੀ ਸੁਵਿਧਾਵਾਂ ਦੀ ਘਾਟ ਹੈ, ਜਿਸ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਸ ਤੋਂ ਇਲਾਵਾ ਕਈ ਵਸਨੀਕਾਂ ਨੂੰ ਆਪਣੇ ਅਣ-ਅਪਰੂਵਡ ਪਲਾਟਾਂ ਤੇ ਮਲਕੀਅਤ ਸੰਬੰਧੀ ਸਮੱਸਿਆਵਾਂ ਕਾਰਨ ਅਦਾਲਤਾਂ ਦੇ ਚੱਕਰ ਕੱਟਣੇ ਪੈ ਰਹੇ ਹਨ | ਉੱਭਾ ਨੇ ਕਿਹਾ ਕਿ ਜਦੋਂ ਪੰਜਾਬ 'ਚ ਭਾਜਪਾ ਦੀ ਸਰਕਾਰ ਬਣੇਗੀ ਤਾਂ ਇਲਾਕੇ ਦੇ ਲੋਕਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਇਸ ਮੌਕੇ ਉੱਭਾ ਦੇ ਨਾਲ ਸੈਕਟਰ-86 ਦੇ ਰਹਿਣ ਵਾਲੇ ਭਾਜਪਾ ਆਗੂ ਰਿਤੇਸ਼ ਸੈਣੀ ਵੀ ਮੌਜੂਦ ਸਨ, ਜੋ ਕਿ ਲਗਾਤਾਰ ਪ੍ਰੀਤ ਸਿਟੀ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਮੇਅਰ ਦਾ ਵਧੇਗਾ ਕਾਰਜਕਾਲ, ਨਿਗਮ ਢਾਂਚੇ 'ਚ ਵੱਡੇ ਬਦਲਾਅ ਦੀ ਤਿਆਰੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜਿ... ਅਗਲੀ ਖ਼ਬਰ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਘੋਸ਼ ਨੇ ਅਜੈ ਸੂਰਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਦਿਵਾਈ ਸਹੁੰ ਮੁੱਖ ਮੰਤਰੀ ਨਾਇਬ...
Ad Position 24
No active advertisement