02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਪਿ੍ੰਸੀਪਲ ਡਾ. ਜਸਵਿੰਦਰ ਸਿੰਘ ਤੇ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਦੇ ਫੈਕਲਟੀ ਮੈਂਬਰ, ਯੂਨੀਵਰਸਿਟੀ ਟੌਪਰਾਂ ਨੂੰ ਵਧਾਈ ਦਿੰਦੇ ਹੋਏ | ਤਸਵੀਰ : ਗੁਰਿੰਦਰ ਸਿੰਘ <br/> 25-04-2026
ਚੰਡੀਗੜ੍ਹ, 24 ਅਪ੍ਰੈਲ (ਪੋ੍ਰ. ਅਵਤਾਰ ਸਿੰਘ)–ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ ਦਾ ਪੰਜਾਬ ਯੂਨੀਵਰਸਿਟੀ ਦੇ ਦਸੰਬਰ 2025 ਸਮੈਸਟਰ ਪ੍ਰੀਖਿਆਵਾਂ 'ਚ ਸ਼ਾਨਦਾਰ ਨਤੀਜਾ ਰਿਹਾ | ਕਾਲਜ ਦੇ ਐੱਮ.ਏ. 1 ਰਾਜਨੀਤੀ ਸ਼ਾਸਤਰ ਵਿਭਾਗ ਦੀ ਅਮਰਜੀਤ ਕੌਰ ਤੇ ਨਵਜੋਤ ਕੌਰ ਨੇ ਪੰਜਾਬ ਯੂਨੀਵਰਸਿਟੀ ਵਿਚ ਪਹਿਲੇ ਦਸ ਮੈਰਿਟ ਧਾਰਕਾਂ ਵਿਚੋਂ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਦੀਆਂ ਵਿਦਿਆਰਥਣਾਂ ਪਿ੍ਆ ਭਾਸਕਰ, ਕਸ਼ਿਕਾ ਸ਼ਰਮਾ, ਕਨਿਕਾ, ਤਨੀਸ਼ਾ, ਹਰਸ਼ਿਤ ਸ਼ਰਮਾ ਅਤੇ ਗਰਿਮਾ ਨੇ ਵੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ 70% ਤੋਂ ਵੱਧ ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ, ਡਾ. ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਮੁਖੀ ਮਿਸ ਪੁਨੀਤ ਤੇ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਦੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਨੂੰ ਰਾਸ਼ਟਰੀ ਸਿੱਖਿਆ ਨੀਤੀ ਲਾਗੂ ਕਰਨ ਦੀ ਮਿਲੀ ਸਹਿਮਤੀ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਮੇਅਰ ਦਾ ਵਧੇਗਾ ਕਾਰਜਕਾਲ, ਨਿਗਮ ਢਾਂਚੇ 'ਚ ਵੱਡੇ ਬਦਲਾਅ ਦੀ ਤਿਆਰੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜਿ...
Ad Position 24
No active advertisement