02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

'ਨਾਰੀ ਸ਼ਕਤੀ ਵੰਦਨ ਬਿੱਲ' ਦੇ ਸਮਰਥਨ 'ਚ ਮਹਿਲਾਵਾਂ ਸੜਕਾਂ 'ਤੇ ਆਈਆਂ ਭਾਜਪਾ ਮਹਿਲਾ ਮੋਰਚਾ ਨੇ ਕੱਢਿਆ ਪੈਦਲ ਮਾਰਚ <br/>

Ad Position 21
No active advertisement
ਚੰਡੀਗੜ੍ਹ ਭਾਜਪਾ ਮਹਿਲਾ ਮੋਰਚਾ ਵਲੋਂ ਕੱਢੇ ਗਏ ਪੈਦਲ ਮਾਰਚ ਦੌਰਾਨ ਹਿੱਸਾ ਲੈਂਦੀਆਂ ਪਾਰਟੀ ਵਰਕਰ ਮਹਿਲਾਵਾਂ | ਤਸਵੀਰ : ਗੁਰਿੰਦਰ ਸਿੰਘ <br/> 25-04-2026
ਚੰਡੀਗੜ੍ਹ, 24 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) -ਸੈਕਟਰ 17 ਪਲਾਜ਼ਾ ਅੱਜ ਮਹਿਲਾ ਏਕਤਾ ਦਾ ਕੇਂਦਰ ਬਣਿਆ ਰਿਹਾ, ਜਿੱਥੇ ਵੱਡੀ ਗਿਣਤੀ 'ਚ ਮਹਿਲਾਵਾਂ ਨੇ ਪੈਦਲ ਮਾਰਚ ਕਰਕੇ ਆਪਣੇ ਹੱਕਾਂ ਲਈ ਜ਼ੋਰਦਾਰ ਆਵਾਜ਼ ਉਠਾਈ ਅਤੇ 'ਨਾਰੀ ਸ਼ਕਤੀ ਵੰਦਨ ਬਿੱਲ' ਦੇ ਸਮਰਥਨ 'ਚ ਏਕਤਾ ਦਰਸਾਈ | ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਭਾਜਪਾ ਦੀਆਂ ਮਹਿਲਾ ਵਰਕਰਾਂ ਨੇ ਇਸ ਪੈਦਲ ਮਾਰਚ ਵਿਚ ਸ਼ਮੂਲੀਅਤ ਕਰਦਿਆਂ ਵਿਰੋਧੀ ਧਿਰਾਂ ਵਲੋਂ ਕੀਤੇ ਜਾ ਰਹੇ ਵਿਰੋਧ ਦੀ ਤਿੱਖੀ ਆਲੋਚਨਾ ਕੀਤੀ | ਪੈਦਲ ਮਾਰਚ ਦੌਰਾਨ ਮਾਹੌਲ ਦੇਸ਼-ਭਗਤੀ ਅਤੇ ਜੋਸ਼ ਨਾਲ ਭਰਪੂਰ ਰਿਹਾ | ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੀਆਂ ਮਹਿਲਾ ਆਗੂਆਂ ਨੇ ਕਿਹਾ ਕਿ ਦੇਸ਼ ਦੀ ਅੱਧੀ ਅਬਾਦੀ ਦੇ ਅਧਿਕਾਰਾਂ 'ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੇ ਅਨੁਸਾਰ ਇਹ ਅਧਿਨਿਯਮ ਮਹਿਲਾ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ | ਇਸ ਮੌਕੇ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਮਹਿਲਾਵਾਂ ਦੀ ਇੱਜ਼ਤ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਵਚਨਬੱਧ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਇਹ ਬਿੱਲ ਰਾਜਨੀਤੀ ਵਿਚ ਮਹਿਲਾਵਾਂ ਦੀ ਹਿੱਸੇਦਾਰੀ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਲੋਕਤੰਤਰ ਨੂੰ ਮਜ਼ਬੂਤੀ ਪ੍ਰਦਾਨ ਕਰੇਗਾ | ਸੂਬਾ ਜਨਰਲ ਸਕੱਤਰ ਰਾਮਵੀਰ ਭੱਟੀ ਅਤੇ ਸੰਜੀਵ ਰਾਣਾ ਸਮੇਤ ਚੰਡੀਗੜ੍ਹ ਮੀਡੀਆ ਇੰਚਾਰਜ ਰਵੀ ਰਾਵਤ ਵੀ ਮੌਜੂਦ ਰਹੇ | ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ, ਸਾਬਕਾ ਮੇਅਰ ਸਰਬਜੀਤ ਕੌਰ ਅਤੇ ਹਰਪ੍ਰੀਤ ਕੌਰ ਬਬਲਾ ਨੇ ਵੀ ਪੈਦਲ ਮਾਤਰਾ ਵਿਚ ਹਿੱਸਾ ਲਿਆ ਅਤੇ ਮਹਿਲਾਵਾਂ ਦੀ ਭੂਮਿਕਾ ਦੀ ਸਰਾਹਨਾ ਕੀਤੀ | ਇਸ ਤੋਂ ਇਲਾਵਾ ਸਾਬਕਾ ਸੂਬਾ ਪ੍ਰਧਾਨ ਤੇ ਹਿਮਾਚਲ ਪ੍ਰਦੇਸ਼ ਦੇ ਸਹਿ-ਇੰਚਾਰਜ ਸੰਜੇ ਟੰਡਨ ਵੀ ਮੌਜੂਦ ਰਹੇ | ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਹੀਰਾ ਨੇਗੀ ਨੇ ਸਰਗਰਮ ਭੂਮਿਕਾ ਨਿਭਾਈ, ਜਦਕਿ ਮਹਿਲਾ ਮੋਰਚਾ ਦੀ ਸੂਬਾ ਜਨਰਲ ਸਕੱਤਰ ਪ੍ਰੀਆ ਪਾਸਵਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਮਹਿਲਾ ਆਪਣੇ ਅਧਿਕਾਰਾਂ ਲਈ ਜਾਗਰੂਕ ਤੇ ਦਿ੍ੜ੍ਹ ਹੈ | ਉਨ੍ਹਾਂ ਨੇ ਕਿਹਾ ਕਿ ਇਹ ਬਿੱਲ ਮਹਿਲਾਵਾਂ ਨੂੰ ਨਵੀਂ ਪਛਾਣ ਅਤੇ ਦਿਸ਼ਾ ਦੇਵੇਗਾ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਨੀਟ (ਯੂ.ਜੀ.) ਪ੍ਰੀਖਿਆ ਦੀ ਤਿਆਰੀਆਂ ਦੀ ਸਮੀਖਿਆ ਕਿਹਾ, ਪ੍ਰੀਖਿਆ... ਅਗਲੀ ਖ਼ਬਰ ਸ਼ਹਿਰੀ ਸੇਵਾਵਾਂ 'ਚ ਸੁਧਾਰ ਲਈ ਮੇਅਰ ਐਕਸ਼ਨ ਮੋਡ 'ਚ, ਕਮੀਆਂ 'ਤੇ ਜਤਾਈ ਨਾਰਾਜ਼ਗੀ ਸਮੀਖਿਆ ਦੌਰਾਨ ਖਾਮੀਆਂ ਦੀ ਨਿਸ਼ਾ...
Ad Position 24
No active advertisement