02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ 2 ਟਰੈਕਟਰ-ਟਰਾਲੀਆਂ ਜ਼ਬਤ <br/>

Ad Position 21
No active advertisement
ਅਜੀਤ ਡੈਸਕ 25-04-2026
ਪੰਚਕੂਲਾ, 24 ਅਪ੍ਰੈਲ (ਕਪਿਲ)-ਪੰਚਕੂਲਾ ਜ਼ਿਲ੍ਹੇ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਅਮਰਾਵਤੀ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰੀਤਮ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਬੁਰਜਕੋਟੀਆਂ ਨੇੜੇ ਦਰਿਆ 'ਚ ਨਾਜਾਇਜ਼ ਮਾਈਨਿੰਗ ਕਰਨ ਦੇ ਕੰਮ 'ਚ ਲੱਗੇ ਦੋ ਟਰੈਕਟਰ-ਟਰਾਲੀਆਂ ਨੂੰ ਜ਼ਬਤ ਕਰ ਲਿਆ | ਇਸ ਤੋਂ ਪਹਿਲਾਂ ਜਾਂਚ ਦੌਰਾਨ ਟਰੈਕਟਰ ਚਾਲਕਾਂ ਤੋਂ ਜਦੋਂ ਮਾਈਨਿੰਗ ਨਾਲ ਸੰਬੰਧਿਤ ਬਿੱਲ ਜਾਂ ਟੈਕਸ ਸੰਬੰਧੀ ਦਸਤਾਵੇਜ਼ ਮੰਗੇ ਗਏ ਤਾਂ ਉਹ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ, ਜਿਸ ਕਾਰਨ ਪੁਲਿਸ ਪਾਰਟੀ ਨੇ ਦੋਵਾਂ ਟਰੈਕਟਰ-ਟਰਾਲੀਆਂ ਨੂੰ ਜ਼ਬਤ ਕਰਦਿਆਂ ਅਮਰਾਵਤੀ ਚੌਕੀ ਵਿਖੇ ਬੰਦ ਕਰ ਦਿੱਤਾ | ਇਸ ਸੰਬੰਧੀ ਗੱਲਬਾਤ ਕਰਦਿਆਂ ਡੀ. ਸੀ. ਪੀ. ਪੰਚਕੂਲਾ ਸਿ੍ਸ਼ਟੀ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ 'ਚ ਕਿਸੇ ਵੀ ਹਾਲਤ 'ਚ ਗ਼ੈਰਕਾਨੂੰਨੀ ਮਾਈਨਿੰਗ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਧਰੇ ਨਾਜਾਇਜ਼ ਮਾਈਨਿੰਗ ਜਾਂ ਇਸ ਨਾਲ ਸੰਬੰਧਿਤ ਕੋਈ ਵੀ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਜਾਂ ਸੰਬੰਧਿਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਹਰਜੀਤ ਸਿੰਘ ਪੰਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਪਾਰਟ... ਅਗਲੀ ਖ਼ਬਰ ਆਈ.ਵੀ.ਐਫ. ਇਲਾਜ ਵਿਚ ਪਾਰਦਰਸ਼ਤਾ, ਤਕਨੀਕੀ ਸੁਧਾਰ ਅਤੇ ਨਿੱਜੀ ਦੇਖਭਾਲ ਨਾਲ ਵਧੀ ਸਫ਼ਲਤਾ ਦਰ : ਡਾ. ਸ਼ੀਤਲ ਜਿੰਦਲ
Ad Position 24
No active advertisement