02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਹਰਜੀਤ ਸਿੰਘ ਪੰਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਪਾਰਟੀ 'ਚ ਸਨਮਾਨ ਨਾ ਮਿਲਣ ਕਾਰਨ ਮੈਂ ਅਹੁਦੇ ਤੋਂ ਅਸਤੀਫਾ ਦਿੱਤਾ-ਪੰਨੂੰ

Ad Position 21
No active advertisement
ਅਜੀਤ ਡੈਸਕ 25-04-2026
ਖਰੜ, 24 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਵਲੋਂ ਵਿਧਾਨ ਸਭਾ ਹਲਕਾ ਖਰੜ 'ਚ ਪਾਰਟੀ ਦੇ ਆਗੂ ਹਰਜੀਤ ਸਿੰਘ ਪੰਨੂੰ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ 'ਤੇ ਪਾਰਟੀ ਦੀ ਮੁੱਢਲੀ ਮੈਬਰਸ਼ਿਪ ਤੋਂ ਛੇ ਸਾਲ ਲਈ ਬਰਖਾਸਤ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ਼ ਰਵਿੰਦਰ ਸਿੰਘ ਖੇੜਾ ਵਲੋਂ ਲਿਖਤੀ ਤੌਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਧਿਆਨ 'ਚ ਲਿਆਂਦਾ ਗਿਆ ਸੀ, ਜਿਸ 'ਤੇ ਇਹ ਕਾਰਵਾਈ ਕੀਤੀ ਗਈ ਹੈ | ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਉਦਯੋਗ ਤੇ ਵਪਾਰ ਵਿੰਗ ਦੇ ਜਨਰਲ ਸਕੱਤਰ ਹਰਜੀਤ ਸਿੰਘ ਪੰਨੂੰ ਨੇ ਲਿਖਤੀ ਤੌਰ 'ਤੇ ਦੱਸਿਆ ਕਿ ਉਸ ਨੂੰ ਪਾਰਟੀ 'ਚ ਬਣਦਾ ਸਤਿਕਾਰ ਨਹੀਂ ਮਿਲਿਆ ਅਤੇ ਉਨ੍ਹਾਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜੋ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਗਿਆ ਹੈ | ਉਨ੍ਹਾਂ ਦਿੱਤੇ ਅਸਤੀਫੇ ਵਾਲੇ ਪੱਤਰ 'ਚ ਲਿਖਿਆ ਕਿ ਉਨ੍ਹਾਂ ਨੂੰ ਪਾਰਟੀ ਦੀ ਗਤੀਵਿਧੀਆਂ ਸੰਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾਂਦੀ ਤੇ ਨਾ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦਿੱਤਾ ਜਾਂਦਾ ਹੈ, ਜਿਸ ਕਾਰਨ ਉਹ ਆਪਣੇ ਸੈਂਕੜੇ ਸਾਥੀਆਂ ਸਮੇਤ ਪਾਰਟੀ ਤੋਂ ਅਸਤੀਫਾ ਦਿੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਡਿਪਟੀ ਮੇਅਰ ਬੇਦੀ ਵਲੋਂ 912 ਕਰੋੜ ਰੁ. ਦੇ ਟੈਂਡਰ ਨੂੰ ਰੱਦ ਕਰਨ ਦੀ ਮੰਗ ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਮ... ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ 2 ਟਰੈਕਟਰ-ਟਰਾਲੀਆਂ ਜ਼ਬਤ <br/>
Ad Position 24
No active advertisement