02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਾਬਕਾ ਡਿਪਟੀ ਮੇਅਰ ਬੇਦੀ ਵਲੋਂ 912 ਕਰੋੜ ਰੁ. ਦੇ ਟੈਂਡਰ ਨੂੰ ਰੱਦ ਕਰਨ ਦੀ ਮੰਗ ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਮੰਤਰੀ ਨੂੰ ਲਿਖਿਆ ਪੱਤਰ

Ad Position 21
No active advertisement
ਅਜੀਤ ਡੈਸਕ 25-04-2026
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਸ਼ਹਿਰ ਦੇ 912 ਕਰੋੜ ਰੁ. ਦੇ ਵੱਡੇ ਇਨਫਰਾਸਟਰੱਕਚਰ ਪ੍ਰਾਜੈਕਟ ਨੂੰ ਲੈ ਕੇ ਤਿੱਖਾ ਵਿਵਾਦ ਖੜ੍ਹਾ ਹੋ ਗਿਆ ਹੈ | ਇਸ ਸੰਬੰਧੀ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਹਾਊਸਿੰਗ ਤੇ ਅਰਬਨ ਡਿਵੈਲਪਮੈਂਟ ਮੰਤਰੀ ਨੂੰ ਪੱਤਰ ਲਿਖ ਕੇ ਗਰੇਵਾਲ ਕੰਸਟਰੱਕਸ਼ਨ ਕੰਪਨੀ ਹਿਸਾਰ (ਹਰਿਆਣਾ) ਨੂੰ ਦਿੱਤੇ ਗਏ ਇਸ ਕੰਮ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ | ਬੇਦੀ ਨੇ ਆਪਣੇ ਪੱਤਰ 'ਚ ਕਿਹਾ ਹੈ ਕਿ ਇਹ ਪ੍ਰਾਜੈਕਟ ਇਸ ਸਮੇਂ ਗੰਭੀਰ ਵਿਵਾਦਾਂ 'ਚ ਘਿਰਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਲੋਕ ਇਸ ਗੱਲ 'ਤੇ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ ਕਿ ਇੰਨਾ ਵੱਡਾ ਪ੍ਰਾਜੈਕਟ ਇਕ ਹੀ ਕੰਪਨੀ ਨੂੰ ਕਿਉਂ ਸੌਂਪਿਆ ਗਿਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇਸ ਟੈਂਡਰ ਪ੍ਰਕਿਰਿਆ 'ਚ ਪਾਰਦਰਸ਼ਤਾ ਦੀ ਘਾਟ ਨਜ਼ਰ ਆ ਰਹੀ ਹੈ ਤੇ ਲੋਕਾਂ 'ਚ ਇਹ ਧਾਰਨਾ ਬਣ ਰਹੀ ਹੈ ਕਿ ਕਿਸੇ ਵਿਸ਼ੇਸ਼ ਕੰਪਨੀ ਨੂੰ ਲਾਭ ਪਹੁੰਚਾਉਣ ਲਈ ਸਾਰਾ ਫਾਰਮੈਟ ਤਿਆਰ ਕੀਤਾ ਗਿਆ ਹੈ | ਬੇਦੀ ਮੁਤਾਬਿਕ ਇਹ ਮਾਮਲਾ ਸਿਰਫ਼ ਪ੍ਰਸ਼ਾਸਨਿਕ ਨਹੀਂ, ਸਗੋਂ ਲੋਕਾਂ ਦੇ ਟੈਕਸ ਦੇ ਪੈਸੇ ਦੀ ਸਹੀ ਵਰਤੋਂ ਨਾਲ ਵੀ ਜੁੜਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਤਹਿਤ ਵੱਖ-ਵੱਖ ਵਿਭਾਗਾਂ ਜਿਵੇਂ ਕਿ ਨਗਰ ਨਿਗਮ ਤੇ ਹੋਰ ਸਰਕਾਰੀ ਏਜੰਸੀਆਂ ਦੀਆਂ ਸੜਕਾਂ ਅਤੇ ਵਿਕਾਸ ਕਾਰਜਾਂ ਨੂੰ ਇਕੋ ਕੰਪਨੀ ਨੂੰ ਦੇਣਾ ਕਈ ਸਵਾਲ ਖੜ੍ਹੇ ਕਰਦਾ ਹੈ | ਉਨ੍ਹਾਂ ਕਿਹਾ ਕਿ ਮਾਹਿਰ ਵੀ ਮੰਨਦੇ ਹਨ ਕਿ ਇਸ ਤਰ੍ਹਾਂ ਦੇ ਵੱਡੇ ਪ੍ਰਾਜੈਕਟ ਨੂੰ ਇਕੋ ਠੇਕੇਦਾਰ ਨੂੰ ਦੇਣ ਨਾਲ ਗੁਣਵੱਤਾ, ਨਿਗਰਾਨੀ ਅਤੇ ਜਵਾਬਦੇਹੀ ਦੇ ਮਾਮਲਿਆਂ 'ਚ ਮੁਸ਼ਕਿਲਾਂ ਪੈਦਾ ਹੋ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਗਮਾਡਾ ਦੇ ਸ੍ਰੋਤਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਇਹ ਪ੍ਰਾਜੈਕਟ ਮੁਹਾਲੀ ਦੇ ਇਨਫਰਾਸਟਰੱਕਚਰ ਨੂੰ ਨਵੀਂ ਦਿਸ਼ਾ ਦੇਣ ਲਈ ਤਿਆਰ ਕੀਤਾ ਗਿਆ ਸੀ, ਪਰ ਹੁਣ ਇਸ 'ਤੇ ਉੱਠ ਰਹੇ ਸਵਾਲਾਂ ਨੇ ਪ੍ਰਸ਼ਾਸਨ ਲਈ ਵੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ | ਬੇਦੀ ਨੇ ਆਪਣੇ ਪੱਤਰ 'ਚ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਮਾਮਲੇ 'ਚ ਸਮੇਂ ਸਿਰ ਦਖ਼ਲਅੰਦਾਜ਼ੀ ਨਾ ਕੀਤੀ ਗਈ | ਉਨ੍ਹਾਂ ਕਿਹਾ ਕਿ ਜੇਕਰ ਕੰਮ ਸ਼ੁਰੂ ਹੋਣ ਤੋਂ ਬਾਅਦ ਕਿਸੇ ਤਰ੍ਹਾਂ ਦੀ ਗੜਬੜੀ ਸਾਹਮਣੇ ਆਉਂਦੀ ਹੈ ਤਾਂ ਇਸ ਦੀ ਸਿੱਧੀ ਜਵਾਬਦੇਹੀ ਸੰਬੰਧਿਤ ਵਿਭਾਗ ਅਤੇ ਮੰਤਰੀ 'ਤੇ ਆ ਸਕਦੀ ਹੈ, ਲਿਹਾਜ਼ਾ ਸੰਬੰਧਿਤ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਇਸ ਟੈਂਡਰ ਨੂੰ ਤੁਰੰਤ ਰੱਦ ਕਰਨ ਤੇ ਪੂਰੇ ਮਾਮਲੇ ਦੀ ਉੱਚ-ਪੱਧਰੀ ਜਾਂਚ ਕਰਵਾਉਣ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਜ਼ੇਰੇ ਇਲਾਜ ਮੌਤ ਸਵਿਫਟ ਕਾਰ ਚਾਲਕ ਵਿਰੁੱਧ ਮਾਮਲਾ ਦਰਜ, ਕਈ ਟ੍ਰੈਫ਼ਿਕ ਚਲਾਨਾਂ ਦ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਹਰਜੀਤ ਸਿੰਘ ਪੰਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਪਾਰਟ...
Ad Position 24
No active advertisement