02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਨਗਰ ਦੀ ਪ੍ਰਬੰਧਕੀ ਕਮੇਟੀ ਦੀ ਚੋਣ <br/>

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਨਗਰ ਦੀ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਅਹੁਦੇਦਾਰ ਤੇ ਮੈਂਬਰ ਤਸਵੀਰ ਸਾਂਝੀ ਕਰਵਾਉਂਦੇ ਹੋਏ | ਤਸਵੀਰ : ਜੰਡਪੁਰੀ <br/> 25-04-2026
ਖਰੜ, 24 ਅਪ੍ਰੈਲ (ਜੰਡਪੁਰੀ)-ਬੀਤੇ ਦਿਨੀਂ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਨਗਰ ਵਿਖੇ ਇਜਲਾਸ ਸੱਦ ਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ ਅਤੇ ਗੁਰਦੁਆਰਾ ਅੰਬ ਸਾਹਿਬ ਦੇ ਸੇਵਾਦਾਰਾਂ ਦੀ ਅਗਵਾਈ 'ਚ ਭਾਈ ਸੁਰਮੁੱਖ ਸਿੰਘ ਨੂੰ ਸੰਗਤਾਂ ਦੀ ਸਹਿਮਤੀ ਨਾਲ ਪ੍ਰਬੰਧਕੀ ਕਮੇਟੀ ਦਾ ਮੁੱਖ ਸੇਵਾਦਾਰ ਚੁਣਿਆ ਗਿਆ ਸੀ, ਜਦਕਿ ਅੱਜ ਸੁਰਮੁੱਖ ਸਿੰਘ ਵਲੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਾਕੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਨ੍ਹਾਂ 'ਚ ਜਸਬੀਰ ਸਿੰਘ ਮਲੋਆ ਨੂੰ ਜਨਰਲ ਸਕੱਤਰ, ਹਰਭਜਨ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਸਿੰਘ ਨੂੰ ਮੀਤ ਪ੍ਰਧਾਨ ਅਤੇ ਮਲਕੀਤ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ, ਜਦਕਿ ਅਵਤਾਰ ਸਿੰਘ ਸੈਂਪਲਾ, ਸੁਰਮੱੁਖ ਸਿੰਘ ਸ਼ਿਵਜੋਤ, ਸੁਰਜੀਤ ਸਿੰਘ ਮਲੋਆ, ਮਾਨ ਸਿੰਘ, ਬਲਦੇਵ ਸਿੰਘ ਭੁੱਲਰ, ਸ਼ੀਤਲ ਸਿੰਘ, ਸਵਰਨ ਸਿੰਘ ਜੰਡਪੁਰੀ, ਸਤਪਾਲ ਸਿੰਘ, ਜਸਵੰਤ ਸਿੰਘ, ਪਿਆਰਾ ਸਿੰਘ, ਬਲਜਿੰਦਰ ਸਿੰਘ, ਬਲਦੇਵ ਸਿੰਘ, ਚਮਕੌਰ ਸਿੰਘ, ਹਰਵਿੰਦਰ ਸਿੰਘ, ਕੁਲਵੰਤ ਸਿੰਘ, ਬਾਵਾ ਸਿੰਘ, ਹਰਜੀਤ ਸਿੰਘ ਤੇ ਕਸ਼ਮੀਰ ਸਿੰਘ ਨੂੰ ਮੈਂਬਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ |

Ad Position 22
No active advertisement
ਪਿਛਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਦੀ ਚੰਡੀਗੜ੍ਹ ਸ਼ਾਖਾ ਵਲੋਂ 327 ਯੂਨਿਟ ਖ਼ੂਨਦਾਨ <br/> ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਪੰਜਾਬ ਦਾ ਚੇਤਨਾ ਪਰਖ ਪ੍ਰੀਖਿਆ ਸ਼ਲਾਘਾਯੋਗ ਉਪਰਾਲਾ : ਡਾ. ਰਜਿੰਦਰ ਪਾਲ <br/>
Ad Position 24
No active advertisement