02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸੰਤ ਨਿਰੰਕਾਰੀ ਮਿਸ਼ਨ ਦੀ ਚੰਡੀਗੜ੍ਹ ਸ਼ਾਖਾ ਵਲੋਂ 327 ਯੂਨਿਟ ਖ਼ੂਨਦਾਨ <br/>

Ad Position 21
No active advertisement
ਮਨੁੱਖ ਏਕਤਾ ਮੌਕੇ ਸੰਤ ਨਿਰੰਕਾਰੀ ਭਵਨ ਸੈਕਟਰ 30 ਵਿਖੇ ਲਗਾਏ ਗਏ ਕੈਂਪ ਦੌਰਾਨ ਖ਼ੂਨਦਾਨ ਕਰਦੇ ਹੋਏ ਖ਼ੂਨਦਾਨੀ | ਤਸਵੀਰ : ਕਮਲਜੀਤ ਸਿੰਘ <br/> 25-04-2026
ਚੰਡੀਗੜ੍ਹ, 24 ਅਪ੍ਰੈਲ (ਅਜੀਤ ਬਿਊਰੋ): ਮਨੁੱਖ ਏਕਤਾ ਦਿਵਸ ਦੇ ਅਵਸਰ 'ਤੇ ਸੰਤ ਨਿਰੰਕਾਰੀ ਸਤਸੰਗ ਭਵਨ, ਚੰਡੀਗੜ੍ਹ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਕੁੱਲ 327 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ | ਖ਼ੂਨ ਇਕੱਠਾ ਕਰਨ ਦੀ ਪ੍ਰਕਿਰਿਆ ਪੀ.ਜੀ.ਆਈ, ਸੈਕਟਰ 12 ਅਤੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ, ਸੈਕਟਰ 16 ਦੀਆਂ ਦੋ ਟੀਮਾਂ ਦੇ ਤਜਰਬੇਕਾਰ ਡਾਕਟਰਾਂ ਅਤੇ ਉਨ੍ਹਾਂ ਦੀ ਟੀਮ ਵੱਲੋਂ ਖ਼ੂਨਦਾਨ ਦੀ ਪ੍ਰਕਿਰਿਆ ਪੂਰੀ ਕੀਤੀ ਗਈ | ਖ਼ੂਨਦਾਨ ਕੈਂਪ ਦਾ ਉਦਘਾਟਨ ਕਰਦੇ ਹੋਏ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਸੌਰਭ ਜੋਸ਼ੀ ਨੇ ਸੈਂਕੜਿਆਂ ਦੀ ਗਿਣਤੀ ਵਿਚ ਮੌਜੂਦ ਸਵੈਇੱਛਕ ਖ਼ੂਨਦਾਨੀਆਂ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਨਿਰੰਕਾਰੀ ਮਿਸ਼ਨ ਦਾ ਸੰਦੇਸ਼ ਮਨੁੱਖ ਨੂੰ ਮਨੁੱਖ ਹੋ ਪਿਆਰਾ, ਇੱਕ-ਦੂਜੇ ਦਾ ਬਣੇ ਸਹਾਰਾ ਸਿਰਫ਼ ਸ਼ਬਦਾਂ ਤੱਕ ਸੀਮਤ ਨਹੀਂ, ਸਗੋਂ ਦਿਲੋਂ ਜੀਉਣ ਵਾਲਾ ਜੀਵਨ ਦਰਸ਼ਨ ਹੈ | ਇਹ ਕੇਵਲ ਇਕ ਪ੍ਰੋਗਰਾਮ ਨਹੀਂ, ਬਲਕਿ ਪਿਆਰ, ਸਦਭਾਵਨਾ ਅਤੇ ਨਿਸ਼ਕਾਮ ਸੇਵਾ ਦਾ ਜੀਵੰਤ ਉਦਾਹਰਨ ਹੈ | ਸੰਤ ਨਿਰੰਕਾਰੀ ਮੰਡਲ ਦੇ ਸਕੱਤਰ ਜੋਗਿੰਦਰ ਸੁਖੀਜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੂਹ ਭਾਰਤ ਵਿਚ ਲਗਭਗ 200 ਸਥਾਨਾਂ 'ਤੇ ਖ਼ੂਨਦਾਨ ਕੈਂਪ ਲਗਾਏ ਗਏ, ਜਿਨ੍ਹਾਂ ਰਾਹੀਂ ਲਗਭਗ 40,000 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ | ਇਹ ਨਿਸ਼ਕਾਮ ਸੇਵਾ, ਪਰਉਪਕਾਰ ਅਤੇ ਮਨੁੱਖਤਾ ਪ੍ਰਤੀ ਸਮਰਪਣ ਦੀ ਜੀਵੰਤ ਅਭਿਵਿਅਕਤੀ ਹੈ |ਇਸ ਮੌਕੇ ਚੰਡੀਗੜ੍ਹ ਦੇ ਸੰਯੋਜਕ ਨਵਨੀਤ ਪਾਠਕ ਨੇ ਮੇਅਰ ਜੋਸ਼ੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਖ਼ੂਨਦਾਨ ਦੀ ਇਹ ਪਵਿੱਤਰ ਪਰੰਪਰਾ ਪਿਛਲੇ ਚਾਰ ਦਹਾਕਿਆਂ ਤੋਂ ਨਿਰੰਤਰ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਥਾਣੇ ਦੇ ਸਾਹਮਣੇ ਖੜ੍ਹੇ ਮੋਟਰਸਾਈਕਲ ਸਵਾਰ 'ਤੇ ਟਿੱਪਰ ਚੜਿ੍ਹਆ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਨਗਰ ਦੀ ਪ੍ਰਬੰਧਕੀ ਕਮੇਟੀ ਦੀ ਚੋਣ <br/>
Ad Position 24
No active advertisement