01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਚਾਰ ਸਾਲਾਂ ਬਾਅਦ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਨ ਕਮੇਟੀਆਂ ਦੇ ਗਠਨ ਦੀ ਕੋਈ ਤੁਕ ਨਹੀਂ ਬਣਦੀ-ਸੇਖੋਂ

Ad Position 21
No active advertisement
ਅਜੀਤ ਡੈਸਕ 25-04-2026
ਚੰਡੀਗੜ੍ਹ, 24 ਅਪ੍ਰੈਲ (ਅਜੀਤ ਬਿਊਰੋ)-ਸੀ. ਪੀ. ਆਈ. (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਪੰਜਾਬ ਵਿਚ ਸਰਕਾਰ ਦੇ ਚਾਰ ਸਾਲ ਬੀਤ ਜਾਣ ਮਗਰੋਂ ਹੁਣ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਚਾਰ ਸਾਲਾਂ ਮਗਰੋਂ ਹੁਣ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਨ ਕਮੇਟੀਆਂ ਦੇ ਗਠਨ ਲਈ ਸਿਆਸੀ ਪਾਰਟੀਆਂ ਦੀ ਨੁਮਾਇੰਦਗੀ ਲਈ ਉਨ੍ਹਾਂ ਤੋਂ ਨਾਵਾਂ ਦੀ ਮੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਸੀ. ਪੀ. ਆਈ. (ਐਮ) ਵਲੋਂ ਕਾਫ਼ੀ ਸਮਾਂ ਪਹਿਲਾਂ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਨ ਕਮੇਟੀਆਂ ਲਈ ਪਾਰਟੀ ਦੇ ਨੁਮਾਇੰਦਿਆਂ ਦੀ ਸੂਚੀ ਭੇਜ ਦਿੱਤੀ ਗਈ ਸੀ ਤੇ ਭੇਜੀ ਗਈ ਸੂਚੀ ਅਨੁਸਾਰ ਇਨ੍ਹਾਂ ਨੁਮਾਇੰਦਿਆਂ ਦੀ ਸਰਕਾਰੀ ਤÏਰ 'ਤੇ ਲੋੜੀਂਦੀ ਤਸਦੀਕ ਵੀ ਹੋ ਗਈ ਸੀ | ਉਨ੍ਹਾਂ ਕਿਹਾ ਕਿ ਮੁੜ ਕੇ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਨ ਕਮੇਟੀਆਂ ਦੇ ਗਠਨ ਦਾ ਕੰਮ ਠੰਢੇ ਬਸਤੇ 'ਚ ਪਾ ਦਿੱਤਾ ਗਿਆ | ਕਾਮਰੇਡ ਸੇਖੋਂ ਨੇ ਕਿਹਾ ਕਿ ਹੁਣ ਮੁੜ ਸਿਆਸੀ ਪਾਰਟੀਆਂ ਨੂੰ ਆਪਣੇ ਨੁਮਾਇੰਦਿਆਂ ਦੀ ਸੂਚੀ ਭੇਜਣ ਲਈ ਪੱਤਰ ਜਾਰੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹੁਣ ਇਸ ਦੀ ਕੋਈ ਤੁਕ ਨਹੀਂ ਬਣਦੀ | ਉਨ੍ਹਾਂ ਕਿਹਾ ਕਿ ਚਾਰ ਸਾਲ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਗਠਨ ਨਾ ਕਰਨ ਲਈ ਸਰਕਾਰ ਜਵਾਬਦੇਹ ਹੈ | ਉਨ੍ਹਾਂ ਕਿਹਾ ਪਹਿਲਾਂ ਸਰਕਾਰ ਬਣਨ ਦੇ ਤੁਰੰਤ ਬਾਅਦ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਗਠਨ ਹੁੰਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਇਕ ਖ਼ਾਸ ਮਹੱਤਵ ਹੈ, ਇਨ੍ਹਾਂ ਕਮੇਟੀਆਂ ਦੀਆਂ ਮੀਟਿੰਗਾਂ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਆਪਣੇ ਖੇਤਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਮੁਸ਼ਕਿਲਾਂ ਰੱਖਦੇ ਹਨ ਤੇ ਉਨ੍ਹਾਂ ਦਾ ਹੱਲ ਕਰਵਾਉਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਰਸੀਣੀ ਦੇ ਵਸਨੀਕਾਂ ਨੂੰ ਲਾਇਬ੍ਰੇਰੀ ਦਾ ਮਿਲਿਆ ਵੱਡਾ ਤੋਹਫ਼ਾ ਗੇਟਸ ਇੰਡੀਆ ਕੰਪਨੀ ਵਲੋਂ ਲਾਇਬ੍ਰੇਰੀ ਦੀ ਇਮਾ... ਅਗਲੀ ਖ਼ਬਰ ਬਜ਼ੁਰਗ ਮਹਿਲਾ ਦੇ ਕੰਨਾਂ 'ਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟੀਆਂ <br/>
Ad Position 24
No active advertisement