ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਤੋਗਾਂਪੁਰ ਦੇ 50 ਨੌਜਵਾਨ ਭਾਜਪਾ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 25-04-2026
ਲਾਲੜੂ, 24 ਅਪ੍ਰੈਲ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ 'ਚ ਭਾਜਪਾ ਦਾ ਗ੍ਰਾਫ਼ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਇਸੇ ਲੜੀ ਤਹਿਤ ਪਿੰਡ ਤੋਗਾਂਪੁਰ ਦੇ ਕਈ ਵਿਅਕਤੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਭਾਜਪਾ ਦਾ ਪੱਲਾ ਫੜ ਲਿਆ | ਪਾਰਟੀ 'ਚ ਸ਼ਾਮਿਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਅੱਜ ਹਰ ਵਰਗ ਭਾਜਪਾ ਨਾਲ ਜੁੜ ਰਿਹਾ ਹੈ ਕਿਉਂਕਿ ਲੋਕਾਂ ਦਾ ਖੇਤਰੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਪਿੰਡ ਤੋਗਾਂਪੁਰ ਦੇ ਰਹਿਣ ਵਾਲੇ ਗੁਰਜੰਟ ਸਿੰਘ, ਗੁਰਦਾਸ ਸਿੰਘ, ਜਸਪ੍ਰੀਤ ਸਿੰਘ, ਗੁਰਚਰਨ ਸਿੰਘ, ਪ੍ਰਮੋਦ ਕੁਮਾਰ, ਜਸ਼ਨ, ਗੌਰਵ, ਮਨੀਸ਼, ਵਿੱਕੀ ਲਵਲੀ, ਗੁਰਪ੍ਰੀਤ ਸਿੰਘ, ਗੋਲਡੀ, ਗੋਪਾਲ ਤੇ ਜਸ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ ਹੋਏ ਹਨ | ਇਸ ਮੌਕੇ ਭਾਜਪਾ 'ਚ ਸ਼ਾਮਿਲ ਹੋਏ ਨਵੇਂ ਮੈਂਬਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ | ਇਸ ਮੌਕੇ ਸੈਣੀ ਵਲੋਂ ਨਵੇਂ ਮੈਂਬਰਾਂ ਦਾ ਸਿਰੋਪਾਓ ਪਾ ਕੇ ਸਨਮਾਨ ਵੀ ਕੀਤਾ | ਇਸ ਮੌਕੇ ਗੁਰਜੰਟ ਸਿੰਘ, ਜੱਸੀ, ਬਿੱਟੂ, ਪੁਸ਼ਪਿੰਦਰ ਮਹਿਤਾ, ਹਰਪ੍ਰੀਤ ਸਿੰਘ ਟਿੰਕੂ, ਸੰਨਤ ਭਾਰਦਵਾਜ, ਪ੍ਰਦੀਪ ਅਮਲਾਲਾ ਤੇ ਰਿੰਕੂ ਜਨੇਤਪੁਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਕੌਂਸਲਰ ਨੇ ਵਾਰਡਬੰਦੀ 'ਚ ਪੱਖਪਾਤ ਦਾ ਲਗਾਇਆ ਦੋਸ਼ ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਜ਼ੀਰਕਪੁਰ ਦੇ ਵਾਰਡ ਨੰਬਰ 8 ਤੇ 11 'ਚ 8.87 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ <br/>
Ad Position 24
No active advertisement