ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਵਾ. ਨੰ. 7 ਦੇ ਆਗੂ ਜੰਗ ਸਿੰਘ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਜੰਗ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਅੰਦਰ ਸਵਾਗਤ ਕਰਦੇ ਹੋਏ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ | ਤਸਵੀਰ : ਰਾਜਬੀਰ ਸਿੰਘ <br/> 25-04-2026
ਲਾਲੜੂ, 24 ਅਪ੍ਰੈਲ (ਰਾਜਬੀਰ ਸਿੰਘ)-ਲਾਲੜੂ ਦੇ ਵਾ. ਨੰ. 7 'ਚ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਦੀ ਅਗਵਾਈ ਹੇਠ ਜੰਗ ਸਿੰਘ ਆਪਣੇ ਪਰਿਵਾਰ ਤੇ ਦਰਜਨਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਇਸ ਮੌਕੇ ਸਾਬਕਾ ਵਿਧਾਇਕ ਸ਼ਰਮਾ ਨੇ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਪਟਕੇ ਪਹਿਨਾ ਕੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਸ਼ਰਮਾ ਨੇ ਕਿਹਾ ਕਿ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਪੂਰੇ ਪੰਜਾਬ ਅੰਦਰ ਹਵਾ ਚੱਲ ਰਹੀ ਹੈ ਤੇ ਸੂਬੇ ਦੇ ਲੋਕਾਂ ਨੇ ਸਾਰੀਆਂ ਪਾਰਟੀਆਂ ਨੂੰ ਪਰਖ ਕੇ ਦੇਖ ਲਿਆ ਹੈ, ਲੇਕਿਨ ਜੋ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ, ਉਹ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕਰਵਾਇਆ | ਇਸ ਲਈ ਲੋਕ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਜੰਗ ਸਿੰਘ ਨੇ ਕਿਹਾ ਕਿ ਉਹ ਅਕਾਲੀ ਦਲ ਅਤੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਇਸ ਪਾਰਟੀ 'ਚ ਸ਼ਾਮਿਲ ਹੋਏ ਹਨ | ਸਾਬਕਾ ਵਿਧਾਇਕ ਸ਼ਰਮਾ ਨੇ ਕਿਹਾ ਕਿ ਅੱਜ ਅੰਮਿ੍ਤਪਾਲ ਸਿੰਘ, ਚਮਕੌਰ ਸਿੰਘ, ਜਸ਼ਨ ਸਿੰਘ, ਨਿਰਮਲ ਸਿੰਘ, ਅਮਰ ਸਿੰਘ, ਕਿ੍ਸ਼ਨ ਅਵਤਾਰ, ਚਰਨ ਵੀਰ ਸਿੰਘ, ਭੁਪਿੰਦਰ ਕੌਰ, ਮਨਜੀਤ ਕੌਰ, ਰਾਜਵਿੰਦਰ ਕੌਰ, ਮੇਘਾ, ਲਵਲੀ, ਮਧੂ ਅਤੇ ਸੰਦੀਪ ਕੌਰ ਆਦਿ ਵੀ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਇਸ ਮੌਕੇ ਅਕਾਲੀ ਆਗੂ ਸੰਜੂ ਪ੍ਰਜਾਪਤ, ਰਘੁਬੀਰ ਜੁਨੇਜਾ, ਗੁਰਬਿੰਦਰ ਸਿੰਘ ਹਸਨਪੁਰ, ਹਰਵਿੰਦਰ ਸਿੰਘ ਝਾਰਮੜੀ ਤੇ ਬੁੱਲੂ ਸਿੰਘ ਰਾਣਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਚਕੂਲਾ ਵਿਖੇ ਭਾਜਪਾ ਉਮੀਦਵਾਰ ਸ਼ਿਆਮ ਲਾਲ ਬੰਸਲ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ <br/>... ਅਗਲੀ ਖ਼ਬਰ ਕਾਂਗਰਸੀ ਕੌਂਸਲਰ ਨੇ ਵਾਰਡਬੰਦੀ 'ਚ ਪੱਖਪਾਤ ਦਾ ਲਗਾਇਆ ਦੋਸ਼
Ad Position 24
No active advertisement