02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸੀਨੀਅਰ ਕਾਂਸਟੇਬਲ 5,000 ਰੁਪਏ ਰਿਸ਼ਵਤ ਲੈਂਦਾਂ ਰੰਗੇ ਹੱਥੀਂ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਚੰਡੀਗੜ੍ਹ, 25 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭਿ੍ਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਜੈਤੋ ਜ਼ਿਲ੍ਹਾ ਫ਼ਰੀਦਕੋਟ ਵਿਖੇ ਤਾਇਨਾਤ ਸੀਨੀਅਰ ਕਾਂਸਟੇਬਲ ਵਿਕਰਮ ਸ਼ਰਮਾ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਤਹਿਸੀਲ ਜੈਤੋ ਜ਼ਿਲ੍ਹਾ ਫ਼ਰੀਦਕੋਟ ਦੇ ਇਕ ਨਿਵਾਸੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਝਗੜੇ ਦੀ ਸ਼ਿਕਾਇਤ ਮਿਲੀ ਸੀ ਜਿਸ ਤਹਿਤ ਦੋਸ਼ੀ ਸੀਨੀਅਰ ਕਾਂਸਟੇਬਲ ਸ਼ਿਕਾਇਤਕਰਤਾ ਨੂੰ ਉਸਦੀ ਆਲਟੋ ਕਾਰ ਸਮੇਤ ਥਾਣਾ ਜੈਤੋ, ਜ਼ਿਲ੍ਹਾ ਫ਼ਰੀਦਕੋਟ ਲੈ ਕੇ ਆਇਆ ਸੀ | ਇਸ ਤੋਂ ਬਾਅਦ, ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ | ਇਸ ਸਬੰਧੀ, ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਕਾਂਸਟੇਬਲ ਨੇ ਉਸ ਦੀ ਆਲਟੋ ਕਾਰ ਥਾਣੇ 'ਚ ਹੀ ਰੱਖ ਲਈ ਅਤੇ ਉਸਦੀ ਕਾਰ ਛੱਡਣ ਬਦਲੇ 5000 ਰੁਪਏ ਰਿਸ਼ਵਤ ਮੰਗੀ | ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ | ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਯੂਨਿਟ, ਫ਼ਰੀਦਕੋਟ ਨਾਲ ਸੰਪਰਕ ਕੀਤਾ | ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸੀਨੀਅਰ ਕਾਂਸਟੇਬਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ | ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫ਼ਿਰੋਜ਼ਪੁਰ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਵੱਟਸਐਪ 'ਤੇ ਐਮ.ਡੀ ਬਣ ਕੇ 1.96 ਕਰੋੜ ਦੀ ਠੱਗੀ ਅਗਲੀ ਖ਼ਬਰ ਟੀ. ਡੀ. ਆਈ. ਸੈਕਟਰ 110-111 ਦੇ ਫਲੈਟਾਂ ਦੇ ਮੇਂਟੀਨੈਂਸ ਚਾਰਜਿਜ਼ 'ਚ 50 ਫ਼ੀਸਦੀ ਕਟੌਤੀ
Ad Position 24