02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਨਾਜਾਇਜ਼ ਸ਼ਰਾਬ ਦੀਆਂ 26 ਬੋਤਲਾਂ ਸਮੇਤ ਇਕ ਵਿਅਕਤੀ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਡੇਰਾਬੱਸੀ, 25 ਅਪ੍ਰੈਲ (ਰਣਬੀਰ ਸਿੰਘ ਪੜ•ੀ)-ਡੇਰਾਬੱਸੀ ਇਲਾਕੇ 'ਚ ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੌਰਾਨ ਡੇਰਾਬੱਸੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਇਕ ਤਸਕਰ ਨੂੰ ਨਾਜਾਇਜ਼ ਸ਼ਰਾਬ ਦੀਆਂ 26 ਬੋਤਲਾਂ ਸਮੇਤ ਰੰਗੇ-ਹੱਥੀਂ ਗਿ੍ਫ਼ਤਾਰ ਕਰ ਲਿਆ | ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਮਹਿਮਦਪੁਰ ਵਜੋਂ ਹੋਈ ਹੈ | ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਤਹਿਸੀਲ ਰੋਡ 'ਤੇ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ਰਹੇ ਸਨ | ਇਸੇ ਦੌਰਾਨ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਬਲਜੀਤ ਸਿੰਘ ਚੰਡੀਗੜ• ਤੋਂ ਸਸਤੀ ਸ਼ਰਾਬ ਲਿਆ ਕੇ ਪਿੰਡਾਂ 'ਚ ਮਹਿੰਗੇ ਭਾਅ 'ਤੇ ਵੇਚਣ ਦਾ ਨਾਜਾਇਜ਼ ਧੰਦਾ ਕਰਦਾ ਹੈ ਅਤੇ ਇਸ ਸਮੇਂ ਵੀ ਉਹ ਸ਼ਰਾਬ ਦੀ ਖੇਪ ਸਮੇਤ ਪਿੰਡ ਵਿਖੇ ਮੌਜੂਦ ਹੈ | ਪੁਲਿਸ ਨੇ ਬਿਨਾਂ ਸਮਾਂ ਗੁਆਏ ਮੁਖ਼ਬਰ ਦੀ ਨਿਸ਼ਾਨਦੇਹੀ 'ਤੇ ਪਿੰਡ ਮਹਿਮਦਪੁਰ ਵਿਖੇ ਛਾਪੇਮਾਰੀ ਕਰਕੇ ਬਲਜੀਤ ਸਿੰਘ ਨੂੰ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਉਸ ਦੇ ਕਬਜ਼ੇ 'ਚੋਂ ਟਿ੍ਪਲ ਨਾਈਨ ਸਟਾਰ ਫਾਈਨ ਵਿਸਕੀ ਦੀਆਂ 26 ਬੋਤਲਾਂ ਬਰਾਮਦ ਹੋਈਆਂ, ਜੋ ਕਿ ਸਿਰਫ਼ ਚੰਡੀਗੜ• 'ਚ ਵਿਕਣਯੋਗ ਸਨ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲ ਦਰਜ ਕਰਕੇ ਉਸ ਨੂੰ ਡੇਰਾਬੱਸੀ ਅਦਾਲਤ 'ਚ ਪੇਸ਼ ਕੀਤਾ, ਜਿਥੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਤਹਿਤ ਜੇਲ• ਭੇਜ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪਾਰਟੀ ਛੱਡ ਕੇ ਗਏ ਸਾਰੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ : ਬਰਸਟ ਅਗਲੀ ਖ਼ਬਰ ਪੰਡਿਤ ਦੀਨ-ਦਿਆਲ ਉਪਾਧਿਆਇ ਟਰੇਨਿੰਗ ਮਹਾ ਅਭਿਆਨ ਸੰਬੰਧੀ ਰਾਜ ਪੱਧਰੀ ਮੀਟਿੰਗ <br/>
Ad Position 24