02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪਾਰਟੀ ਛੱਡ ਕੇ ਗਏ ਸਾਰੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ : ਬਰਸਟ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਐੱਸ. ਏ. ਐੱਸ. ਨਗਰ, 25 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਵਲੋਂ ਨਿਯੁਕਤ ਰਾਜ ਸਭਾ ਮੈਂਬਰਾਂ ਵਲੋਂ ਭਾਜਪਾ 'ਚ ਜਾਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਇਹ ਨੀਤੀਆਂ ਸਿੱਧੇ ਤੌਰ 'ਤੇ ਲੋਕਤੰਤਰ ਦੇ ਵਿਰੁੱਧ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਚੋਂ ਨਿਯੁਕਤ ਸਾਰੇ ਹੀ ਰਾਜ ਸਭਾ ਮੈਂਬਰ ਵੋਟਾਂ ਰਾਹੀਂ ਰਾਜ ਸਭਾ ਮੈਂਬਰ ਨਹੀਂ ਬਣੇ ਹਨ, ਸਗੋਂ ਇਨ੍ਹਾਂ ਨੂੰ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਤੌਰ ਰਾਜ ਸਭਾ ਮੈਂਬਰ ਨਿਯੁਕਤ ਕੀਤਾ ਗਿਆ ਸੀ ਤਾਂ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਆਵਾਜ਼ ਅਤੇ ਉਨ੍ਹਾਂ ਦੇ ਹੱਕਾਂ ਦੀ ਗੱਲ ਰਾਜ ਸਭਾ 'ਚ ਬੁਲੰਦ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਇਨ੍ਹਾਂ ਮੈਂਬਰਾਂ ਨੇ ਪੰਜਾਬ ਦੇ ਹੱਕਾਂ ਦੀ ਗੱਲ ਤਾਂ ਕੀ ਕਰਨੀ ਸੀ, ਉਲਟਾ ਜਿਸ ਪਾਰਟੀ ਅਤੇ ਆਗੂਆਂ ਵਲੋਂ ਇਨ੍ਹਾਂ ਨੂੰ ਰਾਜ ਸਭਾ ਵਰਗੀ ਵਕਾਰੀ ਮੈਂਬਰਸ਼ਿਪ ਲਈ ਨਿਯੁਕਤ ਕੀਤਾ ਗਿਆ ਸੀ, ਉਸ ਦੇ ਹੀ ਖ਼ਿਲਾਫ਼ ਆਪਣੀ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ | ਉਨ੍ਹਾਂ ਕਿਹਾ ਕਿ 'ਆਪ' ਛੱਡ ਕੇ ਭਾਜਪਾ 'ਚ ਗਏ ਸੱਤੇ ਰਾਜ ਸਭਾ ਮੈਂਬਰਾਂ ਨੂੰ ਨੈਤਿਕਤਾ ਦੇ ਆਧਾਰ 'ਤੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਵਿਖੇ 'ਆਪ' ਦੀ ਸਾਬਕਾ ਹਲਕਾ ਕੋਆਰਡੀਨੇਟਰ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਦੀਆਂ 26 ਬੋਤਲਾਂ ਸਮੇਤ ਇਕ ਵਿਅਕਤੀ ਕਾਬੂ
Ad Position 24