02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਘਰ 'ਚ ਦਾਖ਼ਲ ਹੋ ਕੇ ਚੋਰੀ ਕਰਨ ਵਾਲੇ ਦੋ ਮੁਲਜ਼ਮ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਐੱਸ. ਏ. ਐੱਸ. ਨਗਰ, 25 ਅਪ੍ਰੈਲ (ਕਪਿਲ ਵਧਵਾ)-ਮੁਹਾਲੀ ਦੇ ਥਾਣਾ ਫੇਜ਼-8 ਦੀ ਪੁਲਿਸ ਨੇ ਘਰ ਵਿਚ ਦਾਖ਼ਲ ਹੋ ਕੇ ਚੋਰੀ ਕਰਨ ਦੇ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਕੀਤਾ ਸਾਮਾਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਕਾਬੂ ਮੁਲਜ਼ਮਾਂ ਦੀ ਪਛਾਣ ਸ਼ੰਕਰ ਥਾਪਾ ਵਾਸੀ ਖਰੜ ਅਤੇ ਸ਼ਾਮ ਮੰਡਲ ਵਾਸੀ ਜ਼ਿਲ੍ਹਾ ਦਰਭੰਗਾ (ਬਿਹਾਰ) ਵਜੋਂ ਹੋਈ ਹੈ | ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਮਾਮਲਾ ਸੈਕਟਰ-69 ਮੁਹਾਲੀ ਦੀ ਵਸਨੀਕ ਰਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਗਿਆ ਸੀ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਅਣਪਛਾਤੇ ਚੋਰਾਂ ਵਲੋਂ ਉਸ ਦੇ ਘਰ ਵਿਚ ਦਾਖ਼ਲ ਹੋ ਕੇ 45 ਗ੍ਰਾਮ ਸੋਨੇ ਦੇ ਗਹਿਣੇ, 5 ਘੜੀਆਂ ਅਤੇ ਇਕ ਮੋਬਾਈਲ ਫ਼ੋਨ ਚੋਰੀ ਕਰ ਲਿਆ ਗਿਆ ਹੈ | ਇਸ ਸੰਬੰਧੀ ਪੁਲਿਸ ਨੇ ਬੀ. ਐੱਨ. ਐੱਸ. ਦੀਆਂ ਧਾਰਾਵਾਂ 305, 331 (4) ਅਤੇ 3 (5) ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ | ਮਾਮਲੇ ਦੀ ਤਫ਼ਤੀਸ਼ ਦੌਰਾਨ ਮਨੁੱਖੀ ਸ੍ਰੋਤਾਂ ਦੀ ਮਦਦ ਨਾਲ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ | ਪੁਲਿਸ ਨੇ ਮੁਲਜ਼ਮਾਂ ਵਲੋਂ ਚੋਰੀ ਕੀਤਾ ਸਾਮਾਨ ਜ਼ਿਲ੍ਹਾ ਦਰਭੰਗਾ (ਬਿਹਾਰ) ਤੋਂ ਬਰਾਮਦ ਕੀਤਾ ਹੈ | ਪੁਲਿਸ ਅਧਿਕਾਰੀਆਂ ਅਨੁਸਾਰ ਉਕਤ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਦਰਜਨ ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ |
Ad Position 22
No active advertisement
ਪਿਛਲੀ ਖ਼ਬਰ ਜਾਗਰਣ ਮੌਕੇ ਸਜਾਈ ਗਈ ਸ਼ੋਭਾ ਯਾਤਰਾ ਦਾ ਪਡਿਆਲਾ ਵਲੋਂ ਸਵਾਗਤ <br/> ਅਗਲੀ ਖ਼ਬਰ ਬਿਜਲੀ ਦੇ ਕੱਟਾਂ ਨੇ ਲੋਕ ਕੀਤੇ ਬੇਹਾਲ
Ad Position 24