03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸਾਬਕਾ ਮੰਤਰੀ ਸਿੱਧੂ ਵਲੋਂ ਮੁਹਾਲੀ ਦੇ ਫੇਜ਼-10 ਵਿਖੇ ਨਵੇਂ ਦਫ਼ਤਰ ਦਾ ਉਦਘਾਟਨ

Ad Position 21
repet_subhas-goyals [Copy P29]
ਮੁਹਾਲੀ ਦੇ ਫੇਜ਼-10 ਵਿਖੇ ਨਵੇਂ ਦਫ਼ਤਰ ਦੇ ਉਦਘਾਟਨ ਲਈ ਪੁੱਜੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਸਵਾਗਤ ਕਰਦੇ ਹੋਏ ਕਾਂਗਰਸੀ ਆਗੂ ਤੇ ਵਰਕਰ | ਅਜੀਤ ਤਸਵੀਰ <br/> 26-04-2026
ਐੱਸ. ਏ. ਐੱਸ. ਨਗਰ, 25 ਅਪ੍ਰੈਲ (ਪ੍ਰੋ. ਅਵਤਾਰ ਸਿੰਘ)- ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਵਲੋਂ ਸਥਾਨਕ ਫੇਜ਼-10 ਵਿਖੇ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸੱਦੇ ਗਏ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸਿੱਧੂ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਅੰਦਰੂਨੀ ਤੌਰ 'ਤੇ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ | ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਕਦੇ ਇਮਾਨਦਾਰੀ ਦੇ ਨਾਅਰੇ ਲਗਾਉਂਦੀ ਸੀ, ਉਹ ਅੱਜ ਆਪਣੇ ਹੀ ਆਗੂਆਂ ਅਤੇ ਵਰਕਰਾਂ ਨੂੰ ਨਜ਼ਰਅੰਦਾਜ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮਿਹਨਤੀ ਅਤੇ ਸਮਰਪਿਤ ਵਰਕਰ ਖ਼ੁਦ ਨੂੰ ਲਾਵਾਰਸ ਮਹਿਸੂਸ ਕਰ ਰਹੇ ਹਨ, ਜਦਕਿ ਸੀਨੀਅਰ ਆਗੂ ਲਗਾਤਾਰ ਪਾਰਟੀ ਛੱਡ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮ ਪਾਰਟੀ ਨੇ ਟਿਕਟਾਂ ਵੇਚ ਕੇ ਪੰਜਾਬ ਦੀ ਰਾਜਨੀਤੀ ਨੂੰ ਗੰਧਲਾ ਕੀਤਾ ਹੈ | ਉਨ੍ਹਾਂ ਕਿਹਾ ਕਿ 'ਆਪ' ਦੀ ਸੀਨੀਅਰ ਲੀਡਰਸ਼ਿਪ ਵਲੋਂ ਪੈਸੇ ਦੇ ਆਧਾਰ 'ਤੇ ਫ਼ੈਸਲੇ ਲਏ ਗਏ ਅਤੇ ਜਿਨ੍ਹਾਂ ਨੇ ਸਾਲਾਂ ਤੱਕ ਪਾਰਟੀ ਲਈ ਮਿਹਨਤ ਕੀਤੀ, ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਇਹੀ ਕਾਰਨ ਹੈ ਕਿ ਅੱਜ ਪਾਰਟੀ 'ਚ ਨਾਰਾਜ਼ਗੀ ਚਰਮ ਸੀਮਾ 'ਤੇ ਹੈ | ਉਨ੍ਹਾਂ ਕਿਹਾ ਕਿ ਇਹੀ ਝਾੜੂ ਪਾਰਟੀ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨੂੰ 'ਮੁਫ਼ਤ ਬਿਜਲੀ' ਦੇਣ ਦੇ ਵੱਡੇ-ਵੱਡੇ ਵਾਅਦੇ ਕਰਦੀ ਸੀ, ਪਰ ਅੱਜ ਹਕੀਕਤ 'ਚ ਅੱਜ ਲੋਕਾਂ ਨੂੰ ਬਿਜਲੀ ਦੇ ਕੱਟਾਂ ਅਤੇ ਮਹਿੰਗੇ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ 'ਆਪ' ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਕੀਕਤ ਹੁਣ ਲੋਕਾਂ ਦੇ ਸਾਹਮਣੇ ਆ ਚੁੱਕੀ ਹੈ |

Ad Position 22
No active advertisement
ਪਿਛਲੀ ਖ਼ਬਰ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਪ੍ਰਵਾਸੀ ਨੌਜਵਾਨ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਬੀਬੀ ਭੁਪਿੰਦਰ ਕੌਰ ਗੋਸਲ ਇਸਤਰੀ ਅਕਾਲੀ ਦਲ ਮੁਹਾਲੀ ਸ਼ਹਿਰ ਦੀ ਪ੍ਰਧਾਨ ਨਿਯੁਕਤ <br/>
Ad Position 24