03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਤਾਰਾਂ ਦੀ ਲਪੇਟ 'ਚ ਆਉਣ ਕਾਰਨ ਪ੍ਰਵਾਸੀ ਨੌਜਵਾਨ ਗੰਭੀਰ ਜ਼ਖ਼ਮੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਡੇਰਾਬੱਸੀ, 25 ਅਪ੍ਰੈਲ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਬਰਵਾਲਾ ਰੋਡ 'ਤੇ ਸਥਿਤ ਪਿੰਡ ਭਗਵਾਨਪੁਰ ਵਿਖੇ ਅੱਜ ਦੁਪਹਿਰ ਵੇਲੇ ਛੱਤ 'ਤੇ ਚੜ੍ਹੇ ਇਕ ਪ੍ਰਵਾਸੀ ਨੌਜਵਾਨ ਨੂੰ ਹਾਈ ਵੋਲਟੇਜ਼ ਤਾਰਾਂ ਨੇ ਆਪਣੀ ਲਪੇਟ 'ਚ ਲੈ ਲਿਆ | ਕਰੰਟ ਲੱਗਣ ਕਾਰਨ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਲਿਜਾਇਆ ਗਿਆ, ਜਿੱਥੋਂ ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਕੁਮਾਰ (21) ਪੁੱਤਰ ਬਲਵੀਰ ਕੁਮਾਰ, ਜੋ ਕਿ ਮੂਲ ਰੂਪ 'ਚ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਅਮੇਠੀ ਦਾ ਰਹਿਣ ਵਾਲਾ ਹੈ ਅਤੇ ਅੱਜ ਕੱਲ੍ਹ ਪਿੰਡ ਭਗਵਾਨਪੁਰ ਵਿਖੇ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਹੈ, ਇੱਥੋਂ ਦੀ ਕਿਸੇ ਪ੍ਰਾਈਵੇਟ ਫੈਕਟਰੀ 'ਚ ਕੰਮ ਕਰਦਾ ਹੈ | ਦੁਪਹਿਰ ਵੇਲੇ ਉਹ ਆਪਣੇ ਸਾਥੀਆਂ ਨਾਲ ਛੱਤ 'ਤੇ ਮੌਜੂਦ ਸੀ | ਗੱਲਬਾਤ ਕਰਦੇ ਹੋਏ ਅਚਾਨਕ ਉਸ ਦਾ ਹੱਥ ਛੱਤ ਦੇ ਬਿਲਕੱੁਲ ਨੇੜਿਓਾ ਗੁਜ਼ਰ ਰਹੀਆਂ 11 ਹਜ਼ਾਰ ਵੋਲਟ ਦੀਆਂ ਤਾਰਾਂ ਨਾਲ ਟਕਰਾ ਗਿਆ | ਕਰੰਟ ਦਾ ਝਟਕਾ ਇੰਨਾ ਜਬਰਦਸਤ ਸੀ ਕਿ ਕੁਲਦੀਪ ਉਛਲ ਕੇ ਛੱਤ 'ਤੇ ਜਾ ਡਿੱਗਿਆ | ਇਸ ਹਾਦਸੇ 'ਚ ਉਸ ਦੇ ਸੱਜੇ ਹੱਥ ਦੀਆਂ ਉਂਗਲਾਂ ਅਤੇ ਸੱਜਾ ਪੈਰ ਬੁਰੀ ਤਰ੍ਹਾਂ ਝੁਲਸ ਗਏ | ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀ ਨੌਜਵਾਨ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੋਂ ਉਸ ਦੀ ਗੰਭੀਰ ਹਾਲਤ ਕਾਰਨ ਉਸ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ | ਪਿੰਡ ਵਾਸੀਆਂ ਅਤੇ ਪੀੜਤ ਦੇ ਸਾਥੀਆਂ ਨੇ ਦੱਸਿਆ ਕਿ ਇਹ ਹਾਦਸਾ ਇੰਨੀ ਤੇਜ਼ੀ ਨਾਲ ਵਾਪਰਿਆ ਕਿ ਕਿਸੇ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ | ਰਿਹਾਇਸ਼ੀ ਇਲਾਕਿਆਂ ਦੇ ਇੰਨੇ ਨੇੜਿਓਾ ਲੰਘ ਰਹੀਆਂ ਹਾਈ ਵੋਲਟੇਜ਼ ਤਾਰਾਂ ਲੋਕਾਂ ਲਈ ਜਾਨ ਦਾ ਖੋਅ ਬਣੀਆਂ ਹੋਈਆਂ ਹਨ | ਲੋਕਾਂ ਨੇ ਮੰਗ ਕੀਤੀ ਕਿ ਇਨ੍ਹਾਂ ਹਾਈ ਵੋਲਟੇਜ਼ ਤਾਰਾਂ ਨੂੰ ਰਿਹਾਇਸ਼ੀ ਖੇਤਰ 'ਚੋਂ ਹਟਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਨਾਕਾਬੰਦੀ ਦੌਰਾਨ 240 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ <br/> ਅਗਲੀ ਖ਼ਬਰ ਸਾਬਕਾ ਮੰਤਰੀ ਸਿੱਧੂ ਵਲੋਂ ਮੁਹਾਲੀ ਦੇ ਫੇਜ਼-10 ਵਿਖੇ ਨਵੇਂ ਦਫ਼ਤਰ ਦਾ ਉਦਘਾਟਨ
Ad Position 24