03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮੌਲੀ ਜਾਗਰਾਂ ਵਿਖੇ ਵਾਹਨ ਨੂੰ ਅੱਗ ਲਾਉਣ ਦੇ ਮਾਮਲੇ 'ਚ ਪਰਚਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਚੰਡੀਗੜ੍ਹ, 25 ਅਪ੍ਰੈਲ (ਕਪਿਲ ਵਧਵਾ)- ਮੌਲੀ ਜਾਗਰਾਂ ਇਲਾਕੇ 'ਚ ਵਾਹਨ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਇਹ ਕਾਰਵਾਈ ਪੀੜਤ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਰਵੀਨ ਕੁਮਾਰ ਵਾਸੀ ਵਿਕਾਸ ਨਗਰ ਮੌਲੀ ਜਾਗਰਾਂ ਨੇ ਦੱਸਿਆ ਕਿ 22/23 ਅਪ੍ਰੈਲ ਦੀ ਦਰਮਿਆਨੀ ਰਾਤ ਕਰੀਬ 2:30 ਵਜੇ ਕਿਸੇ ਅਣਪਛਾਤੇ ਵਿਅਕਤੀ ਨੇ ਉਸਦਾ ਵਾਹਨ ਅੱਗ ਲਗਾ ਕੇ ਸਾੜ ਦਿੱਤਾ | ਇਸ ਘਟਨਾ ਵਿਚ ਵਾਹਨ ਪੂਰੀ ਤਰ੍ਹਾਂ ਸੜ ਗਿਆ ਅਤੇ ਵਾਹਨ ਵਿਚ ਪਏ ਡਰਾਈਵਿੰਗ ਲਾਇਸੈਂਸ, ਆਰ.ਸੀ. ਅਤੇ ਇੰਸ਼ੋਰੈਂਸ ਸਮੇਤ ਹੋਰ ਜ਼ਰੂਰੀ ਦਸਤਾਵੇਜ਼ ਵੀ ਨਸ਼ਟ ਹੋ ਗਏ | ਥਾਣਾ ਮੌਲੀ ਜਾਗਰਾਂ ਪੁਲਿਸ ਵਲੋਂ ਇਸ ਮਾਮਲੇ ਵਿਚ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 287, 326(ਐਫ), 324(4) ਅਤੇ 324(5) ਤਹਿਤ ਅਣਪਛਾਤੇ ਮੁਲਜ਼ਮ ਵਿਰੁੱਧ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਵਲੋਂ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਘਟਨਾ ਲਈ ਜ਼ਿੰਮੇਵਾਰ ਦੀ ਵਿਅਕਤੀ ਜਾਂ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦਾ 95ਵਾਂ ਦਿਨ:ਪੁਲਿਸ ਵਲੋਂ 577 ਥਾਵਾਂ 'ਤੇ ਛਾਪੇਮਾਰੀ, 309 ਗਿ੍ਫ਼ਤਾਰ ਅਗਲੀ ਖ਼ਬਰ ਨਾਕਾਬੰਦੀ ਦੌਰਾਨ 240 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ <br/>
Ad Position 24