ਚੰਡੀਗੜ੍ਹ, 25 ਅਪ੍ਰੈਲ (ਅਜੀਤ ਬਿਊਰੋ)- 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 577 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 95ਵੇਂ ਦਿਨ ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 23,989 ਹੋ ਗਈਆਂ | ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 79 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 420ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 96 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6.2 ਕਿੱਲੋ ਹੈਰੋਇਨ ਅਤੇ 415 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ |