03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

'ਪ੍ਰਭ ਆਸਰਾ' ਸੰਸਥਾ ਵਿਖੇ ਦੋ ਰੋਜ਼ਾ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ

Ad Position 21
repet_subhas-goyals [Copy P29]
ਕੁਰਾਲੀ ਦੀ 'ਪ੍ਰਭ ਆਸਰਾ' ਸੰਸਥਾ ਵਿਖੇ ਲਗਾਏ ਗਏ ਦੋ ਰੋਜ਼ਾ ਕੈਂਪ ਦੌਰਾਨ ਇਕ ਮਹਿਲਾ ਦੀ ਜਾਂਚ ਕਰਦੀ ਹੋਈ ਡਾਕਟਰੀ ਟੀਮ ਦੀ ਮੈਂਬਰ | ਤਸਵੀਰ : ਹਰਪ੍ਰੀਤ ਸਿੰਘ <br/> 26-04-2026
ਕੁਰਾਲੀ, 25 ਅਪ੍ਰੈਲ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਦੀ 'ਪ੍ਰਭ ਆਸਰਾ' ਸੰਸਥਾ 'ਚ ਵਰਲਡ ਕੈਂਸਰ ਕੇਅਰ ਅਤੇ ਐੱਸ. ਬੀ. ਆਈ. ਵਲੋਂ ਦੋ ਰੋਜ਼ਾ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਅਤੇ ਬੀਬੀ ਰਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ਕੈਂਪ ਦੌਰਾਨ ਮਹਿਲਾਵਾਂ ਅਤੇ ਪੁਰਸ਼ਾਂ ਲਈ ਕੈਂਸਰ ਸਕ੍ਰੀਨਿੰਗ ਕੀਤੀ ਗਈ | ਇਸ ਮੌਕੇ ਮੁੱਖ ਤੌਰ 'ਤੇ ਮਹਿਲਾਵਾਂ ਲਈ ਬ੍ਰੈਸਟ ਅਤੇ ਸਰਵਾਈਕਲ ਕੈਂਸਰ ਸਕ੍ਰੀਨਿੰਗ, ਪੁਰਸ਼ਾਂ 'ਚ ਗ੍ਰੰਥੀਆਂ ਦੀ ਜਾਂਚ ਲਈ ਪੀ. ਐਸ. ਏ. ਟੈਸਟ, ਮੂੰਹ ਤੇ ਗਲੇ ਦੀ ਜਾਂਚ, ਹੱਡੀਆਂ ਤੇ ਬਲੱਡ ਕੈਂਸਰ ਦੀ ਜਾਂਚ ਲਈ ਟੈਸਟ ਦੇ ਇਲਾਵਾ ਅੱਖਾਂ ਦੀ ਜਾਂਚ ਵੀ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਵੀ ਵੰਡੀਆਂ ਗਈਆਂ | ਇਸ ਤੋਂ ਇਲਾਵਾ ਮਾਹਿਰ ਡਾਕਟਰੀ ਟੀਮ ਵਲੋਂ ਕੈਂਪ 'ਚ ਆਉਣ ਵਾਲੇ ਮਰੀਜ਼ਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਕਾਊਾਸਲਿੰਗ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਗਈ | ਉਨ੍ਹਾਂ ਦੱਸਿਆ ਕਿ ਦੋ ਰੋਜ਼ਾ ਕੈਂਪ ਦੌਰਾਨ ਇਲਾਕਾ ਨਿਵਾਸੀਆਂ ਤੋਂ ਇਲਾਵਾ ਸੰਸਥਾ 'ਚ ਰਹਿੰਦੇ ਬੱਚਿਆਂ, ਮਹਿਲਾਵਾਂ, ਪੁਰਸ਼ਾਂ ਅਤੇ ਬਜ਼ੁਰਗਾਂ ਦੇ ਟੈਸਟ ਵੀ ਕੀਤੇ ਗਏ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਡਾਕਟਰੀ ਟੀਮ ਵਲੋਂ ਕੁੱਲ 850 ਵਿਅਕਤੀਆਂ ਦੀ ਜਾਂਚ ਕੀਤੀ ਗਈ | ਅੰਤ 'ਚ ਪ੍ਰਬੰਧਕਾਂ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਮੁਖੀ ਕੁਲਵੰਤ ਸਿੰਘ ਧਾਲੀਵਾਲ ਅਤੇ ਐੱਮ. ਡੀ. ਡਾ. ਧਰਮਿੰਦਰ ਸਿੰਘ ਸਮੇਤ ਸਮੁੱਚੀ ਟੀਮ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੌਂਸਲ ਚੋਣਾਂ ਸੰਬੰਧੀ ਜਾਰੀ ਵੋਟਰ ਸੂਚੀਆਂ 'ਚ ਵੱਡੇ ਪੱਧਰ 'ਤੇ ਖਾਮੀਆਂ- ਜੀਤੀ ਪਡਿਾਅਲਾ <br/> ਅਗਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦਾ 95ਵਾਂ ਦਿਨ:ਪੁਲਿਸ ਵਲੋਂ 577 ਥਾਵਾਂ 'ਤੇ ਛਾਪੇਮਾਰੀ, 309 ਗਿ੍ਫ਼ਤਾਰ
Ad Position 24