03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਕੌਂਸਲ ਚੋਣਾਂ ਸੰਬੰਧੀ ਜਾਰੀ ਵੋਟਰ ਸੂਚੀਆਂ 'ਚ ਵੱਡੇ ਪੱਧਰ 'ਤੇ ਖਾਮੀਆਂ- ਜੀਤੀ ਪਡਿਾਅਲਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਕੁਰਾਲੀ, 25 ਅਪ੍ਰੈਲ (ਹਰਪ੍ਰੀਤ ਸਿੰਘ)-ਨਗਰ ਕੌਂਸਲ ਕੁਰਾਲੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪੱਤਰਕਾਰ ਸੰਮੇਲਨ ਸੱਦ ਕੇ ਨਗਰ ਕੌਂਸਲ ਦੀਆਂ ਚੋਣਾਂ ਸੰਬੰਧੀ ਜਾਰੀ ਵੋਟਰ ਸੂਚੀਆਂ 'ਚ ਵੱਡੇ ਪੱਧਰ 'ਤੇ ਪਾਈਆਂ ਜਾ ਰਹੀਆਂ ਖਾਮੀਆਂ 'ਤੇ ਗੰਭੀਰ ਚਿੰਤਾ ਜਤਾਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਾਰੀ ਵੋਟਰ ਸੂਚੀਆਂ 'ਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀਆਂ ਵੋਟਾਂ ਇਕ ਦੂਜੇ ਵਾਰਡ 'ਚ ਮਿਕਸ ਹੋਈਆਂ ਨਜ਼ਰ ਆ ਰਹੀਆਂ ਹਨ, ਜਿਸ ਕਾਰਨ ਵੋਟਰਾਂ 'ਚ ਭਾਰੀ ਉਲਝਣ ਪੈਦਾ ਹੋ ਗਈ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗ਼ਲਤੀਆਂ ਲੋਕਤੰਤਰਿਕ ਪ੍ਰਕਿਰਿਆ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ ਅਤੇ ਚੋਣਾਂ ਦੀ ਪਾਰਦਰਸ਼ਤਾ 'ਤੇ ਵੀ ਪ੍ਰਸ਼ਨ ਚਿੰਨ ਲਗਾ ਸਕਦੀਆਂ ਹਨ | ਇਸੇ ਦੌਰਾਨ ਜੀਤੀ ਪਡਿਆਲਾ ਅਤੇ ਹੋਰਨਾਂ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਤੰਤਰ ਦਾ ਗ਼ਲਤ ਇਸਤੇਮਾਲ ਕਰਕੇ ਚੋਣਾਂ 'ਚ ਫਾਇਦਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਵੋਟਰ ਸੂਚੀਆਂ 'ਚ ਪਾਈਆਂ ਗਈਆਂ ਖਾਮੀਆਂ ਨੂੰ ਤੁਰੰਤ ਦਰੁਸਤ ਨਾ ਕੀਤਾ ਗਿਆ ਤਾਂ ਇਹ ਆਮ ਲੋਕਾਂ ਦੇ ਵੋਟ ਦੇ ਅਧਿਕਾਰ 'ਤੇ ਡਾਕਾ ਹੋਵੇਗਾ | ਉਨ੍ਹਾਂ ਸਰਕਾਰ ਅਤੇ ਚੋਣ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਨਗਰ ਕੌਂਸਲ ਦੀਆਂ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸੰਪੂਰਨ ਜਾਂਚ ਕਰਕੇ ਸਾਰੀਆਂ ਗ਼ਲਤੀਆਂ ਨੂੰ ਦਰੁਸਤ ਕੀਤਾ ਜਾਵੇ | ਇਸ ਮੌਕੇ ਸਾਬਕਾ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਗੋਲਡੀ, ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਦਿਨੇਸ਼ ਗੌਤਮ, ਰਮਾਕਾਂਤ ਕਾਲੀਆ, ਸੰਜੂ ਰਾਣਾ, ਜੱਗੀ ਗੌਤਮ ਤੇ ਹੈਪੀ ਧੀਮਾਨ ਸਮੇਤ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੋਕ ਹਿੱਤ ਮਿਸ਼ਨ ਨੇ ਬਿਜਲੀ ਕੱਟਾਂ ਖ਼ਿਲਾਫ਼ ਮਾਜਰਾ ਗਰਿੱਡ ਅੱਗੇ ਲਗਾਇਆ ਧਰਨਾ <br/> ਅਗਲੀ ਖ਼ਬਰ 'ਪ੍ਰਭ ਆਸਰਾ' ਸੰਸਥਾ ਵਿਖੇ ਦੋ ਰੋਜ਼ਾ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ
Ad Position 24