ਚੰਡੀਗੜ੍ਹ, 25 ਅਪ੍ਰੈਲ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਅੱਜ ਅੱਠਵੇਂ ਸੁਦਾਮਾ ਕੱਪ ਵੈਟਰਨ ਬੈਡਮਿੰਟਨ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਤਿਵਾੜੀ ਨੇ ਵੀ ਬੈਡਮਿੰਟਨ ਵਿਚ ਆਪਣਾ ਹੱਥ ਅਜ਼ਮਾਇਆ ਅਤੇ ਖਿਡਾਰੀਆਂ ਅੰਦਰ ਹੁਨਰ ਅਤੇ ਜਜ਼ਬੇ ਦੀ ਸ਼ਲਾਘਾ ਵੀ ਕੀਤੀ | ਉਦਘਾਟਨ ਤੋਂ ਬਾਅਦ ਸੰਬੋਧਨ ਕਰਦਿਆਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਇਸ ਟੂਰਨਾਮੈਂਟ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਇਹ ਖਿਡਾਰੀਆਂ ਦੇ ਹੁਨਰ ਅਤੇ ਉਨ੍ਹਾਂ ਅੰਦਰ ਮੌਜੂਦ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੀ ਹੈ | ਇਸ ਮੌਕੇ ਤਿਵਾੜੀ ਵਲੋਂ ਵੱਖ-ਵੱਖ ਪ੍ਰਤੀਯੋਗਤਾਵਾਂ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਜਿੱਥੇ ਹੋਰਨਾਂ ਤੋਂ ਇਲਾਵਾ, ਪ੍ਰਮੋਦ ਮਿੱਤਰਾ, ਐਸ.ਪੀ ਸਿੰਘ, ਰਾਜਾ ਮੁਹਾਲੀ, ਤਜਿੰਦਰ ਸਿੰਘ ਬੇਦੀ, ਰਾਜ ਸਿੰਘ ਅਤੇ ਪਰਮਿੰਦਰ ਸਿੰਘ ਵੀ ਮੌਜੂਦ ਰਹੇ |