03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਦਲ ਬਦਲ ਨੇ ਕਾਂਗਰਸ ਦੇ ਪੱਖ ਨੂੰ ਸਹੀ ਸਾਬਤ ਕੀਤਾ, 'ਆਪ' ਨੇ ਸ਼ਾਸਨ ਦਿੱਲੀ ਦੇ ਹਵਾਲੇ ਕੀਤਾ - ਵੜਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਚੰਡੀਗੜ੍ਹ, 25 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਅਤੇ ਉਸ ਤੋਂ ਬਾਅਦ ਹੋਏ ਖ਼ੁਲਾਸਿਆਂ ਨੇ ਕਾਂਗਰਸ ਦੇ ਪਿਛਲੇ ਚਾਰ ਸਾਲਾਂ ਦੇ ਪੱਖ ਨੂੰ ਸਹੀ ਸਾਬਤ ਕਰ ਦਿੱਤਾ ਹੈ ਕਿ 'ਆਪ' ਨੇ ਪੰਜਾਬ ਦਾ ਸ਼ਾਸਨ ਦਿੱਲੀ ਦੀ ਲੀਡਰਸ਼ਿਪ ਦੇ ਹਵਾਲੇ ਕੀਤਾ ਹੋਇਆ ਸੀ | ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖ਼ੁਦ ਇਹ ਗੱਲ ਮੰਨਣ ਕਿ ਰਾਘਵ ਚੱਢਾ ਨੂੰ Tਏਲੀਟ ਹਾਊਸ ਨੰ. 50U ਅਲਾਟ ਕੀਤਾ ਗਿਆ ਸੀ, ਜਿਹੜਾ ਮੁੱਖ ਮੰਤਰੀ ਦੇ ਕੋਟੇ ਵਿਚ ਆਉਂਦਾ ਹੈ, ਦਾ ਜ਼ਿਕਰ ਕਰਦਿਆਂ ਸਵਾਲ ਕੀਤਾ ਕਿ ਇਨ੍ਹਾਂ ਨੂੰ ਇਹ ਘਰ ਕਿਸ ਹੈਸੀਅਤ ਨਾਲ ਦਿੱਤਾ ਗਿਆ ਸੀ | ਉਨ੍ਹਾਂ ਨੇ ਕਿਹਾ ਕਿ 'ਆਪ' ਅਤੇ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ | ਰਾਘਵ ਚੱਢਾ ਸਮੇਤ ਹੋਰ ਸੰਸਦ ਮੈਂਬਰਾਂ ਤੇ 'ਆਪ' ਵਲੋਂ ਲਾਏ ਦੋਸ਼ਾਂ 'ਤੇ ਬੋਲਦਿਆਂ ਕਿਹਾ ਕਿ ਇਨ੍ਹਾਂ ਨੇ ਪੰਜਾਬ ਨਾਲ ਧੋਖਾ ਨਹੀਂ ਕੀਤਾ ਹੈ, ਕਿਉਂਕਿ ਪੰਜਾਬ ਅਤੇ ਪੰਜਾਬੀਆਂ ਨੂੰ ਇਨ੍ਹਾਂ ਤੋਂ ਕਦੇ ਕੋਈ ਉਮੀਦ ਹੀ ਨਹੀਂ ਸੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਅਸਲ ਧੋਖਾ ਉਸੇ ਦਿਨ ਹੋ ਗਿਆ ਸੀ, ਜਦੋਂ ਤੁਸੀਂ ਬਾਹਰਲਿਆਂ ਅਤੇ ਪੈਸੇ ਵਾਲਿਆਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ | ਉਨ੍ਹਾਂ ਨੇ ਕਿਹਾ ਕਿ 'ਆਪ' ਆਪਣਾ ਬੀਜਿਆ ਹੋਇਆ ਹੀ ਵੱਢ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੰਗਲਾ ਸਾਹਿਬ ਤੋਂ ਪਾਰਲੀਮੈਂਟ ਹਾਊਸ ਤੱਕ ਕਾਲੇ ਚੋਲੇ ਪਾ ਕੇ 7 ਮਈ ਨੂੰ ਕੀਤਾ ਜਾਵੇਗਾ ਰੋਸ ਮਾਰਚ- ਕੌਮੀ ਇ... ਅਗਲੀ ਖ਼ਬਰ ਐਸੇਲ ਨੇ ਵਿਸਥਾਰ ਯੋਜਨਾ ਪੇਸ਼ ਕੀਤੀ ਚੰਡੀਗੜ੍ਹ ਮੀਟ 'ਚ ਨਵੀਂ ਰੇਂਜ ਲਾਂਚ
Ad Position 24