03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਏ.ਆਈ.ਐਫ ਸਕੀਮ: ਮੋਹਿੰਦਰ ਭਗਤ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਚੰਡੀਗੜ੍ਹ, 25 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ | ਇਸ ਸਕੀਮ ਤਹਿਤ ਕਿਸਾਨ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ |
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਲਾਭਕਾਰੀ ਕਿੱਤਾ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਏ.ਆਈ.ਐਫ ਸਕੀਮ ਇਸ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ | ਮੰਤਰੀ ਭਗਤ ਨੇ ਦੱਸਿਆ ਕਿ ਏ.ਆਈ.ਐਫ ਸਕੀਮ ਅਧੀਨ ਕੋਲਡ ਸਟੋਰੇਜ, ਗੋਦਾਮ, ਗ੍ਰੇਡਿੰਗ ਅਤੇ ਪੈਕਿੰਗ ਯੂਨਿਟਾਂ, ਪ੍ਰੋਸੈਸਿੰਗ ਸੈਂਟਰਾਂ ਅਤੇ ਹੋਰ ਖੇਤੀਬਾੜੀ ਸਹੂਲਤਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ (ਏ.ਆਈ.ਐਫ) ਤਹਿਤ 31 ਮਾਰਚ 2026 ਤੱਕ ਦੇ ਡਾਟੇ ਅਨੁਸਾਰ 34,265 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ | ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,991 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ ਅਤੇ 7,496 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦਾ ਬਾਗ਼ਬਾਨੀ ਵਿਭਾਗ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ ਅਤੇ ਸੂਬੇ ਦਾ ਕੋਈ ਵੀ ਕਿਸਾਨ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਬਾਗ਼ਬਾਨੀ ਦਫ਼ਤਰ ਜਾ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਪੈੱਕ 'ਚ ਵਿਦਿਆਰਥੀਆਂ ਲਈ 'ਪਰੀਖਿਆ ਤਣਾਅ ਪ੍ਰਬੰਧਨ' 'ਤੇ ਕਰਵਾਈ ਵਰਕਸ਼ਾਪ
Ad Position 24